12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕ੍ਰਾਂਤੀਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਬੇਅਦਬੀ ਸੰਬੰਧੀ ਬਣਾਏ ਜਾ ਰਹੇ ਕਾਨੂੰਨ ਦੀ ਕੀਤੀ ਸ਼ਲਾਘਾ <br/>

Ad Position 21
No active advertisement
ਅਜੀਤ ਡੈਸਕ 15-04-2026
ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਬਣਾਏ ਜਾ ਰਹੇ ਕਾਨੂੰਨ ਦੀ ਸ਼ਲਾਘਾ ਕਰਨੀ ਤਾਂ ਬਣਦੀ ਹੈ, ਕਿਉਂਕਿ ਪਿੱਛਲੇ ਕੁਝ ਸਾਲਾਂ ਵਿਚ ਕੁੱਲ ਲੋਕਾਂ ਨੇ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦਾ ਨਿਰਾਦਰ ਕਰਨ ਵਾਲੀਆਂ ਕਾਰਵਾਈਆਂ ਕੀਤੀਆਂ, ਜਿਸ ਨਾਲ ਸਿੱਖ ਸਮਾਜ ਵਿਚ ਗੁੱਸੇ ਅਤੇ ਰੋਹ ਦੀ ਲਹਿਰ ਪੂਰੇ ਸਿਖਰਾਂ 'ਤੇ ਹੈ | ਇਹ ਸ਼ਬਦ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਹੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਕਾਨੂੰਨ ਬਣਾਇਆ ਜਾ ਰਿਹਾ, ਉਸਨੂੰ ਜਲਦੀ ਲਾਗੂ ਕੀਤਾ ਜਾਵੇ ਤਾਂ ਕਿ ਅਗਾਂਹ ਕੋਈ ਵੀ ਸ਼ਰਾਰਤੀ ਅਨਸਰ, ਪਾਪ ਦਾ ਧਾਰਨੀ ਨਾ ਬਣ ਸਕੇ | ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ 'ਚ ਅਵਤਾਰ ਸਿੰਘ, ਬਲਵਿੰਦਰ ਸਿੰਘ, ਜੋਰਾ ਸਿੰਘ, ਮਨਵਿੰਦਰ ਸਿੰਘ, ਜਸਪਾਲ ਸਿੰਘ, ਬਾਬਾ ਕੁਲਦੀਪ ਸਿੰਘ, ਯੁੱਧਬੀਰ ਸਿੰਘ, ਅਨਮੋਲਜੀਤ ਸਿੰਘ, ਪਲਵਿੰਦਰ ਸਿੰਘ ਆਦਿ ਕ੍ਰਾਂਤੀਕਾਰੀ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐਮ. ਅਜਨਾਲਾ ਨੇ ਅਨਾਜ ਮੰਡੀ ਚਮਿਆਰੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਅਜਨਾਲਾ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ 'ਤੇ 1.21 ਕਰੋੜ ਖ਼ਰਚ ਕੀਤੇ ਜਾਣਗੇ-ਕੁਲਦੀਪ ਸਿੰਘ ਧਾਲੀਵਾਲ <br/>
Ad Position 24