03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵਿਵੇਕ ਪਬਲਿਕ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਰਾਜਾਸਾਂਸੀ, 15 ਅਪ੍ਰੈਲ (ਹਰਦੀਪ ਸਿੰਘ ਖੀਵਾ)-ਵਿਵੇਕ ਪਬਲਿਕ ਸਕੂਲ, ਅਜਨਾਲਾ ਰੋਡ, ਹੇਰ ਵਿਖੇ ਪਿ੍ੰਸੀਪਲ ਸ੍ਰੀਮਤੀ ਨਿਧੀ ਮਹਿਰਾ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵਲੋਂ ਇਲਾਹੀ ਬਾਣੀ ਦੇ ਸ਼ਬਦ ਗਾਇਣ ਨਾਲ ਕੀਤੀ ਗਈ, ਜਿਸ ਨਾਲ ਭਗਤੀ ਮਈ ਅਤੇ ਖੁਸ਼ਨੁਮਾ ਮਾਹੌਲ ਬਣ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਰੌਲੇ ਰੱਪੇ ਰਾਹੀਂ ਜਲਿ੍ਹਆਂਵਾਲਾ ਬਾਗ ਹੱਤਿਆ ਕਾਂਡ ਦੀ ਘਟਨਾ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਪ੍ਰੋਗਰਾਮ ਵਿਚ ਪੰਜਾਬੀ ਸਭਿਆਚਾਰ ਦੀ ਸੁੰਦਰ ਝਲਕ ਵੇਖਣ ਨੂੰ ਮਿਲੀ, ਜਦੋਂ ਬੱਚਿਆਂ ਨੇ ਰਵਾਇਤੀ ਪਹਿਰਾਵੇ ਵਿਚ ਜੋਸ਼ ਭਰਪੂਰ ਭੰਗੜਾ ਅਤੇ ਗਿੱਧਾ ਪੇਸ਼ ਕੀਤਾ | ਸਕੂਲ ਇਮਾਰਤ ਨੂੰ ਰੰਗ-ਬਿਰੰਗੀ ਸਜਾਵਟ ਨਾਲ ਸਜਾਇਆ ਗਿਆ ਸੀ, ਜਿਸ ਨਾਲ ਉਤਸਵ ਦਾ ਮਾਹੌਲ ਹੋਰ ਵੀ ਆਕਰਸ਼ਕ ਬਣ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਸ੍ਰੀਮਤੀ ਨਿਧੀ ਮਹਿਰਾ ਨੇ ਸਭ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਭਿਆਚਾਰਕ ਮੁੱਲਾਂ, ਏਕਤਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਇਸ ਦੌਰਾਨ ਪ੍ਰੋਗਰਾਮ ਉਤਸ਼ਾਹ, ਸਿੱਖਿਆ ਅਤੇ ਸਭਿਆਚਾਰਕ ਰੰਗਾਂ ਨਾਲ ਭਰਪੂਰ ਰਿਹਾ | ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਵਿਦਿਆਰਥੀ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਿਹਤ ਯੋਜਨਾਵਾਂ ਨਾਲ ਲੋਕਾਂ ਦਾ ਦਿਲ ਜਿੱਤਿਆ-ਛੀਨਾ <br/> ਅਗਲੀ ਖ਼ਬਰ ਰਾਜਾਸਾਂਸੀ 'ਚ ਫਾਇਰ ਕਰਮੀਆਂ ਦੀ ਯਾਦ 'ਚ ਅੱਗ ਸੁਰੱਖਿਅਤ ਜਾਗਰੂਕਤਾ ਕੈਂਪ ਲਗਾਇਆ <br/>
Ad Position 24