ਰਾਜਾਸਾਂਸੀ, 15 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਈ ਗਈ ਸਿਹਤ ਵਿਵਸਥਾ ਨੇ ਆਮ ਆਦਮੀ ਦੀਆਂ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਇਕ ਅਸਲੀ ਸਿਹਤ ਇਨਕਲਾਬ ਲਿਆਂਦਾ ਹੈ, ਜਿਸ ਦੀ ਹਰ ਪਾਸਿਓਾ ਭਰਵੀਂ ਸ਼ਲਾਘਾ ਹੋ ਰਹੀ ਹੈ | ਇਹ ਪ੍ਰਗਟਾਵਾ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ 'ਚ 990 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਇਨ੍ਹਾਂ ਉਪਰ ਰੋਜ਼ਾਨਾ ਲਗਪਗ 70 ਹਜ਼ਾਰ ਮਰੀਜ਼ ਇਲਾਜ ਲਈ ਆ ਰਹੇ ਹਨ | ਇੱਥੇ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਡਾਇਗਨੋਸਟਿਕ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ | ਚੇਅਰਮੈਨ ਗੁਰਸ਼ਰਨ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲ ਰਿਹਾ ਹੈ | 65 ਲੱਖ ਪਰਿਵਾਰਾਂ ਲਈ ਹੈਲਥ ਕਾਰਡ ਜਾਰੀ ਹੋ ਰਹੇ ਹਨ ਅਤੇ ਇਸ 'ਚੋਂ 30 ਲੱਖ ਤੋਂ ਵੱਧ ਸਿਹਤ ਕਾਰਡ ਵੰਡੇ ਜਾ ਚੁੱਕੇ ਹਨ | ਹੁਣ ਤੱਕ 25 ਲੱਖ ਤੋਂ ਵਧੇਰੇ ਲਾਭਪਾਤਰੀ ਰਜਿਸਟਰਡ ਹੋ ਚੁੱਕੇ ਹਨ ਅਤੇ 1.8 ਲੱਖ ਤੋਂ ਵੱਧ ਲੋਕ ਇਸ ਯੋਜਨਾ ਤਹਿਤ ਇਲਾਜ ਕਰਵਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ