ਚੱਬਾ, 15 ਅਪ੍ਰੈਲ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੌਜੂਦਾ ਸਰਪੰਚ ਸੰਦੀਪ ਸਿੰਘ ਮਿੱਠਾ ਚਾਟੀਵਿੰਡ ਬੋਪਾਰਾਏ ਨੇ ਕਿਹਾ 17 ਅਪ੍ਰੈਲ (ਭਲਕੇ) ਹਲਕਾ ਅਟਾਰੀ (ਦਾਣਾ ਮੰਡੀ) ਵਿਖੇ 'ਆਪ' ਵਲੋਂ ਇੱਕ ਇਤਿਹਾਸਕ ਤੇ ਵਿਸ਼ਾਲ ਰੈਲੀ ਕੱਢੀ ਜਾ ਰਹੀ ਹੈ | ਇਹ ਵਿਸ਼ਾਲ ਰੈਲੀ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ | ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਕੇ ਇਸ ਰੈਲੀ ਨੂੰ ਸੰਬੋਧਨ ਕਰਨਗੇ | ਸਰਪੰਚ ਮਿੱਠਾ ਨੇ ਕਿਹਾ ਕਿ ਇਹ ਰੈਲੀ ਅਟਾਰੀ ਹਲਕੇ ਦੀ ਸਿਆਸਤ 'ਚ ਇੱਕ ਨਵਾਂ ਅਧਿਆਏ ਜੋੜੇਗੀ ਤੇ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਲੋਕਾਂ ਮੋਹਰ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਆਖ਼ਰੀ ਪੜਾਅ 'ਤੇ ਹਨ ਤੇ ਹਲਕੇ ਦੇ ਹਰ ਪਿੰਡ, ਵਾਰਡ ਅਤੇ ਬੂਥ ਪੱਧਰ 'ਤੇ ਵਰਕਰਾਂ ਵਲੋਂ ਹਲਕੇ ਦੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਹ ਅਟਾਰੀ ਹਲਕੇ ਦੀ ਵਿਸ਼ਾਲ ਰੈਲੀ ਇਤਿਹਾਸਕ ਹੋਵੇਗੀ |