03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਐੱਸ. ਜੀ. ਐੱਸ ਐਵੀਨਿਊ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਮਾਗਮ ਦੀ ਸ਼ੁਰੂਆਤ ਛੋਟੇ ਬੱਚਿਆਂ ਦੇ ਭੰਗੜੇ ਨਾਲ ਹੋਈ ਉਪਰੰਤ ਵਿਦਿਆਰਥਣਾਂ ਵਲੋਂ ਗਿੱਧੇ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ ਗਈ | ਸਕੂਲ ਦੇ ਡਾਇਰੈਕਟਰ ਡਾ. ਨਵਦੀਪ ਸਿੰਘ ਸੇਖੋਂ ਨੇ ਕਿਹਾ ਕਿ ਵਿਸਾਖੀ ਦੇ ਤਿਉਹਾਰ ਮੌਕੇ ਕਿਸਾਨ ਆਪਣੀ ਫ਼ਸਲ ਪੱਕਣ ਦਾ ਚਾਅ ਮਨਾਉਂਦੇ ਹੋਏ ਵਾਢੀ ਦੀ ਸ਼ੁਰੂਆਤ ਕਰਦੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਤਿਉਹਾਰ ਮਨਾਉਣੇ ਬਹੁਤ ਜਰੂਰੀ ਹਨ | ਸਕੂਲ ਪਿ੍ੰ: ਪਰਮਜੀਤ ਕੌਰ ਸੇਖੋਂ ਨੇ ਕਿਹਾ ਕਿ ਬੱਚਿਆਂ ਵਲੋਂ ਬੋਲੀਆਂ ਗਈਆਂ ਕਵਿਤਾਵਾਂ 'ਤੇ ਭਾਸ਼ਣ ਨੇ ਸਭ ਦਾ ਮਨ ਮੋਹ ਲਿਆ | ਉਨ੍ਹਾਂ ਕਿਹਾ ਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ | ਉਨ੍ਹਾਂ ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਬਾਰੇ ਵੀ ਜਾਣੰੂ ਕਰਵਾਇਆ | ਇਸ ਦੌਰਾਨ ਵਿਦਿਆਰਥੀਆਂ ਦਾ ਪੰਜਾਬੀ ਪਹਿਰਾਵਾ ਸਭ ਲਈ ਖਿੱਚਦਾ ਕੇਂਦਰ ਰਿਹਾ | ਇਸ ਮੌਕੇ ਨਿਰਮਲ ਕੌਰ, ਸੰਦੀਪ ਸਿੰਘ, ਕੁਲਵਿੰਦਰ ਕੌਰ, ਕੁਲਦੀਪ ਕੌਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੇਲਗੱਡੀ ਅੱਗੇ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਭਲਕੇ ਹਲਕਾ ਅਟਾਰੀ ਵਿਖੇ ਵਿਧਾਇਕ ਰਮਦਾਸ ਦੀ ਅਗਵਾਈ 'ਚ ਹੋ ਰਹੀ ਵਿਸ਼ਾਲ ਰੈਲੀ ਇਤਿਹਾਸ ਸਿਰਜੇਗੀ-ਸਰਪੰਚ ਮਿੱਠਾ
Ad Position 24