03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਾਹਿਤਕਾਰ ਖੇਮਕਰਨੀ ਦੀ ਕਥਾ-ਪੁਸਤਕ 'ਮੁੱਲ ਵਿਕਦਾ ਸਮਾਂ' ਕੀਤੀ ਲੋਕ ਅਰਪਿਤ <br/>

Ad Position 21
No active advertisement
ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਹਰਮਿੰਦਰ ਸਿੰਘ)-ਜਨਵਾਦੀ ਲੇਖਕ ਸੰਘ ਵਲੋਂ ਪੰਜਾਬੀ ਸਾਹਿਤਕਾਰ ਹਰਭਜਨ ਖੇਮਕਰਨੀ ਦੇ ਨਵ ਪ੍ਰਕਾਸ਼ਿਤ ਕਹਾਣੀ-ਸੰਗਿ੍ਹ 'ਮੁੱਲ ਵਿਕਦਾ ਸਮਾਂ' ਲੋਕ ਅਰਪਿਤ ਕੀਤਾ ਗਿਆ | ਇਸ ਸੰਖੇਪ ਪਰ ਅਰਥ ਭਰਪੂਰ ਸਾਹਿਤਕ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਚਰਚਾ ਅਧੀਨ ਪੁਸਤਕ 'ਮੁੱਲ ਵਿਕਦਾ ਸਮਾਂ' ਦੀਆਂ ਸਮੁੱਚੀਆਂ ਕਹਾਣੀਆਂ ਮਨੁੱਖੀ ਜੀਵਨ ਦਾ ਸਾਹ-ਸਤ ਹਨ ਅਤੇ ਸਮਾਜਿਕ ਰਿਸ਼ਤਿਆਂ ਨੂੰ ਰੂਪਮਾਨ ਕਰਦੀਆਂ ਹਨ | ਨਾਵਲਕਾਰ ਵਜ਼ੀਰ ਸਿੰਘ ਰੰਧਾਵਾ ਨੇ ਕਿਹਾ ਕਿ ਖੇਮਕਰਨੀ ਦੀ ਲੇਖਣੀ ਮਨੁੱਖੀ ਮਨ ਵਿਚ ਉਪਜੇ ਭਾਵਾਂ ਦੀ ਤਰਜਮਾਨੀ ਕਰਦਿਆਂ ਸਾਰਥਿਕ ਸੁਨੇਹਾ ਦਿੰਦੀ ਹੈ | ਸੁਮੀਤ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਖੋਜ ਅਫਸਰ ਡਾ: ਇੰਦਰਜੀਤ ਸਿੰਘ ਨੇ ਕਿਹਾ ਕਿ ਇਸ ਪੁਸਤਕ ਵਿਚਲੀਆਂ ਕਹਾਣੀਆਂ ਜ਼ਿੰਦਗੀ ਦੀਆਂ ਵਿਭਿੰਨ ਪਰਤਾਂ ਅਤੇ ਦੁਸ਼ਵਾਰੀਆਂ ਨੁੰ ਪ੍ਰਗਟ ਕਰਦੀਆਂ ਹਨ | ਸੁਖਬੀਰ ਖੁਰਮਣੀਆਂ ਅਤੇ ਧਰਵਿੰਦਰ ਔਲਖ ਨੇ ਖੇਮਕਰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਕਥਾ-ਜੁਗਤਾਂ ਬੰਦੇ ਅੰਦਰ ਨਵੀਂ ਊਰਜਾ ਬਖ਼ਸ਼ਦੀਆਂ ਹਨ | ਡਾ: ਪਰਸ਼ੋਤਮ, ਗੁਰਪ੍ਰਤਾਪ ਸਿੰਘ ਅਤੇ ਹਰਿੰਦਰਪਾਲ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ ਜਦਕਿ ਹਰਭਜਨ ਖੇਮਕਰਨੀ ਨੇ ਸਮੁੱਚੀ ਚਰਚਾ ਨੂੰ ਸਮੇਟਦਿਆਂ ਸਭ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਰਸਾ ਵਿਹਾਰ 'ਚ ਪ੍ਰੋਗਰਾਮ 'ਆਈ ਵਿਸਾਖੀ' ਕਰਵਾਇਆ <br/> ਅਗਲੀ ਖ਼ਬਰ ਸ਼ਹਿਜ਼ਾਦਾਨੰਦ ਕਾਲਜ ਦੇ ਵਿਦਿਆਰਥੀ ਨੇ ਵਾਲੀਬਾਲ ਮੁਕਾਬਲੇ 'ਚ ਦੂਜਾ ਸਥਾਨ ਹਾਸਿਲ ਕੀਤਾ <br/>
Ad Position 24