26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਪਰਿੰਗ ਡੇਲ ਸੀਨੀਅਰ ਸਕੂਲ ਦੇ ਨਤੀਜੇ 'ਚ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 17-04-2026
ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸੀ. ਬੀ. ਐੱਸ. ਈ. ਵਲੋਂ ਅੱਜ ਦਸਵੀਂ ਜਮਾਤ ਦੇ ਐਲਾਨ ਕੀਤੇ ਗਏ ਨਤੀਜਿਆਂ 'ਚ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ 'ਚੋਂ ਟਾਪ ਕੀਤਾ ਹੈ | ਇਸ ਸਬੰਧੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ 10ਵੀਂ ਜਮਾਤ ਦੇ ਨਤੀਜਿਆਂ 'ਚ ਗੁਰਮੇਹਰ ਕੌਰ ਢਿੱਲੋਂ ਨੇ 99.8 ਫੀਸਦੀ, ਆਸ਼ਿਮਾ ਸੁਖੀਜਾ ਅਤੇ ਵਿ੍ਧਿਤਾ ਅਗਰਵਾਲ ਨੇ 99.4 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਅਵੱਲ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਰਕੇ ਗੁਨੀਤ ਕੌਰ ਅਤੇ ਲੁਭਾਨੀ ਸ਼ਰਮਾ ਨੇ 99.2 ਫੀਸਦੀ ਅੰਕਾਂ ਨਾਲ ਸਕੂਲ 'ਚੋਂ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ 10ਵੀਂ ਜਮਾਤ ਦੀ ਪ੍ਰੀਖਿਆ 'ਚ ਕੁੱਲ 449 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਇਹ ਸਕੂਲ ਲਈ 100 ਫੀਸਦੀ ਨਤੀਜਾ ਸੀ | ਪ੍ਰੀਖਿਆ ਦੇਣ ਵਾਲੇ ਕੁੱਲ ਵਿਦਿਆਰਥੀਆਂ 'ਚੋਂ 79 ਵਿਦਿਆਰਥੀਆਂ ਨੇ ਕੁੱਲ 95 ਫੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਜਦੋਂ ਕਿ 181 ਵਿਦਿਆਰਥੀਆਂ ਨੇ 90 ਫੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ | ਕੁੱਲ 69 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 100 ਅੰਕ ਪ੍ਰਾਪਤ ਕੀਤੇ | ਉਸਨੇ ਮਾਣ ਨਾਲ ਸਾਂਝਾ ਕੀਤਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੇ ਵੀ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ 'ਚੋਂ ਸ਼ਾਨਦਾਰ ਪ੍ਰਸਦਰਸ਼ਨ ਕਰਦੇ ਹੋਏ ਇਕ ਵਿਦਿਆਰਥੀ ਨੇ 94.2 ਫੀਸਦੀ ਅੰਕ ਪ੍ਰਾਪਤ ਕਰਕੇ ਸੂਚੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਅਤੇ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਟੀਮ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਬੀਬੀ ਕੌਲਾਂ ਜੀ ਸੀਨੀ. ਸੈਕੰਡਰੀ ਪਬਲਿਕ ਸਕੂਲ ਅਗਲੀ ਖ਼ਬਰ ਵਿਸਾਖੀ ਦੇ ਤਿਉਹਾਰ 'ਤੇ ਲਗਾਏ ਕਵੀਆਂ ਦੇ ਮੇਲੇ 'ਚ 'ਰਾਸ਼ਟਰੀ ਤ੍ਰੈ-ਭਾਸ਼ਾਈ ਮੁਸ਼ਾਇਰਾ' ਯਾਦਗਾਰੀ ਰਿਹਾ <br/>
Ad Position 24