26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਧੀਕ ਕਮਿਸ਼ਨਰ ਵਲੋਂ ਕੀਤੀ ਗਈ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ <br/>

Ad Position 21
No active advertisement
ਅਜੀਤ ਡੈਸਕ 17-04-2026
ਅੰਮਿ੍ਤਸਰ, 16 ਅਪ੍ਰੈਲ (ਹਰਮਿੰਦਰ ਸਿੰਘ)-ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਡਾ: ਜੈਇੰਦਰ ਸਿੰਘ ਵਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫ੍ਰਾਸਟਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਚੱਲ ਰਹੇ ਪੰਜਾਬ ਮਿਊਨਿਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ (ਪਿਮਸਿਪ) ਦੀ ਸਮੀਖਿਆ ਬੈਠਕ ਕੀਤੀ ਗਈ | ਅੰਮਿ੍ਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਿਊ.ਐੱਸ.ਐੱਸ.) ਵੀ ਇਸੇ ਪ੍ਰੋਜੈਕਟ ਦਾ ਹਿੱਸਾ ਹੈ |
ਇਸ ਦੌਰਾਨ ਨਿਗਮ ਦੇ ਅਧਿਕਾਰੀਆਂ ਦੇ ਨਾਲ-ਨਾਲ ਲਾਰਸਨ ਐਂਡ ਟੂਬਰੋ ਕੰਪਨੀ ਦੇ ਅਧਿਕਾਰੀ ਵੀ ਸ਼ਾਮਿਲ ਹੋਏ | ਇਸ ਮੌਕੇ ਵਧੀਕ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ ਕਿ ਨਿਗਮ ਦੇ ਪੁਰਾਣੇ ਰਿਕਾਰਡ ਨੂੰ ਡਿਜ਼ੀਟਲ ਕਰਨ ਲਈ ਕੰਮ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗਾ, ਜਿਸ ਅਧੀਨ ਲਗਭਗ 85 ਲੱਖ ਪੰਨਿਆਂ ਨੂੰ ਅਗਲੇ 9 ਮਹੀਨਿਆਂ ਵਿਚ ਸਕੈਨ ਕਰਕੇ ਡਿਜ਼ੀਟਲ ਰੂਪ ਵਿਚ ਤਬਦੀਲ ਕੀਤਾ ਜਾਵੇਗਾ | ਇਸ ਤੋਂ ਇਲਾਵਾ ਨਿਗਮ ਦੇ ਪੁਰਾਣੇ ਰਿਕਾਰਡ ਦੇ ਸਹੀ ਸੰਭਾਲ ਲਈ ਕੰਪੈਕਟਰ ਲਗਾਉਣ ਦਾ ਕੰਮ ਵੀ ਅਗਲੇ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ |
ਜੀ.ਆਈ.ਐੱਸ. ਸਰਵੇ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ 21 ਫੀਸਦੀ ਜਾਇਦਾਦਾਂ ਦੇ ਸਰਵੇ ਦਾ ਕੰਮ ਪੂਰਾ ਹੋ ਚੁੱਕਾ ਹੈ | ਸਰਵੇ ਦੀ ਮੱਧਮ ਰਫਤਾਰ ਨੂੰ ਦੇਖਦੇ ਹੋਏ ਵਧੀਕ ਕਮਿਸ਼ਨਰ ਨੇ ਕੰਪਨੀ ਨੂੰ ਸਰਵੇ ਟੀਮ ਦੇ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ | ਉਨ੍ਹਾਂ ਵਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਜੀ.ਆਈ.ਐੱਸ. ਸਰਵੇ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੀ ਜਾਇਦਾਦ ਸੰਬੰਧੀ ਸਹੀ ਜਾਣਕਾਰੀ ਪ੍ਰਦਾਨ ਕਰਨ |
ਇਸ ਦੌਰਾਨ ਲਾਰਸਨ ਐਂਡ ਟੂਬਰੋ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਏ.ਬੀ.ਡਬਲਿਊ.ਐੱਸ.ਐੱਸ. ਪ੍ਰੋਜੈਕਟ ਅਧੀਨ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਸ ਸਮੇਂ ਲਗਭਗ 850 ਮਜ਼ਦੂਰ ਪ੍ਰੋਜੈਕਟ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਪ੍ਰੋਜੈਕਟ ਦਾ ਕੰਮ ਪੂਰਾ ਕਰ ਲਿਆ ਜਾਵੇਗਾ | ਵਧੀਕ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕੰਪਨੀ ਦੇ ਕੰਮ ਦੀ ਸਖ਼ਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੰਮ ਦੀ ਗਤੀ ਹੋਰ ਵਧਾਈ ਜਾ ਸਕੇ ਅਤੇ ਕੰਪਨੀ ਨੂੰ ਮਜ਼ਦੂਰਾਂ ਦੀ ਗਿਣਤੀ ਵਿਚ ਹੋਰ ਵਾਧਾ ਕਰਨ ਲਈ ਵੀ ਕਿਹਾ | ਇਸ ਮੌਕੇ ਐੱਸ.ਈ. ਪ੍ਰੋਜੈਕਟ ਡਾ: ਜਿਤਿਨ ਵਾਸੁਦੇਵਾ, ਪ੍ਰੋਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ, ਐਕਸੀਅਨ ਸੁਨੀਲ ਮਹਾਜਨ, ਨਰਿੰਦਰਪਾਲ ਸਿੰਘ, ਜਤਿੰਦਰ ਵਾਂਸਲ, ਗੀਰਿਰਾਜ ਸਿੰਘ ਹਾਂਡਾ, ਮਨੀ ਸ਼ਰਮਾ, ਅਸ਼ਵਨੀ ਕੁਮਾਰ, ਸੰਜੇ ਕੁਮਾਰ, ਅਨੀਲ ਕੁਮਾਰ ਵਿੰਧ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀਯ ਵਪਾਰ ਮੰਡਲ 'ਚ ਅਨੂਪ ਅਗਰਵਾਲ ਸ਼ਾਮਿਲ <br/> ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ 'ਚ ਨਾਰੀ ਸ਼ਕਤੀ ਵੰਦਨ ਨੂੰ ਸਮਰਪਿਤ ਸੈਮੀਨਾਰ ਕਰਵਾਇਆ <br/>
Ad Position 24