26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 17-04-2026
ਅੰਮਿ੍ਤਸਰ, 16 ਅਪ੍ਰੈਲ (ਵਰਪਾਲ)-ਕਣਕ ਦੀ ਸਰਕਾਰੀ ਖ਼ਰੀਦ ਨਾ ਹੋਣ ਦੇ ਰੋਸ ਵਜੋਂ ਅੱਜ ਆੜ੍ਹਤੀ ਐਸੋਸੀਏਸ਼ਨ (ਚੀਮਾ ਤੇ ਰਾਣਾ ਗਰੁੱਪ) ਦੇ ਮਾਝਾ ਅਤੇ ਜ਼ਿਲ੍ਹਾ ਪ੍ਰਧਾਨ ਅਤੇੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕੇਂਦਰੀ ਦੇ ਇੰਚਾਰਜ ਨਰਿੰਦਰ ਬਹਿਲ ਦੀ ਅਗਵਾਈ ਹੇਠ ਆਗੂਆਂ ਨੇ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਨਰਿੰਦਰ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵੱਡੀ ਨਲਾਇਕੀ ਹੈ ਕਿ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ 16 ਦਿਨਾਂ ਬਾਅਦ ਵੀ ਕਿਸਾਨਾਂ ਨੂੰ ਮੰਡੀਆਂ 'ਚ ਰੁਲਣਾ ਪੈ ਰਿਹਾ ਹੈ | ਬਹਿਲ ਨੇ ਕਿਹਾ ਕਿ ਪਹਿਲਾਂ ਬੇ–ਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫਸਲ ਦਾ ਵੱਡਾ ਨੁਕਸਾਨ ਹੋ ਗਿਆ ਅਤੇ ਹੁਣ ਮੰਡੀਆਂ 'ਚ ਸਰਕਾਰ ਕਿਸਾਨਾਂ ਦੀ ਫਸਲ ਦੀ ਖ਼ਰੀਦ ਕਰਨ ਤੋਂ ਟਾਲਾ ਵੱਟ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਡੀਆਂ 'ਚ ਪੂਰੀ ਸਰਗਰਮੀ ਨਾਲ ਸਰਕਾਰੀ ਖਰੀਦ ਸ਼ੁਰੂ ਨਾ ਕੀਤੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਖਰਾਬ ਹੋਈ ਫਸਲ ਨੂੰ ਖਰੀਦਣ ਲਈ ਨਿਯਮਾਂ 'ਚ ਢਿੱਲ ਦਿੱਤੀ ਜਾਵੇ, ਤਾਂ ਜੋ ਕਿਸਾਨ ਨੂੰ ਮੰਡੀਆਂ 'ਚ ਰੁਲਣਾ ਨਾ ਪਵੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਦਿਲਬਾਗ ਸਿੰਘ ਹਲਕਾ ਇੰਚਾਰਜ, ਰਜਿੰਦਰਪਾਲ ਸਿੰਘ ਮੈਣੀ, ਇੰਦਰਜੀਤ ਸਿੰਘ ਪੰਡੋਰੀ ਕੌਂਸਲਰ, ਅਮਰਜੀਤ ਸਿੰਘ ਢਿੱਲੋਂ, ਸਰਪੰਚ ਵਰਿੰਦਰ ਕੁਮਾਰ, ਕਰਨੈਲ ਸਿੰਘ, ਪ੍ਰਭਜੋਤ ਸਿੰਘ ਸਰਕਲ ਪ੍ਰਧਾਨ, ਅਮਨ ਵਰਮਾ, ਇਕਬਾਲ ਪਸਰੀਚਾ, ਨਿਰਮਲ ਸਿੰਘ, ਕੁਲਦੀਪ ਸਿੰਘ ਪੰਡੋਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਏਅਰ ਚੀਫ ਮਾਰਸ਼ਲ ਬੀ. ਐੱਸ. ਧਨੋਆ (ਸੇਵਾ ਮੁਕਤ) ਦੀ ਧਰਮਪਤਨੀ ਨਤਮਸਤਕ ਹੋਏ <br/> ਅਗਲੀ ਖ਼ਬਰ ਭਾਰਤੀਯ ਵਪਾਰ ਮੰਡਲ 'ਚ ਅਨੂਪ ਅਗਰਵਾਲ ਸ਼ਾਮਿਲ <br/>
Ad Position 24