26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਣਕ ਦੀ ਖਰੀਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀ. ਸੀ. ਦਫ਼ਤਰ ਘੇਰਿਆ <br/>

Ad Position 21
No active advertisement
ਅਜੀਤ ਡੈਸਕ 17-04-2026
ਅੰਮਿ੍ਤਸਰ, 16 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਣਕ ਦੀ ਖਰੀਦ ਨਾ ਕਰਨ ਦੇ ਵਿਰੋਧ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਅੱਜ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਪ੍ਰੈੱਸ ਸਕੱਤਰ ਬਘੇਲ ਸਿੰਘ ਕੋਟ ਮੁਗਲ ਨੇ ਕਿਹਾ ਕਿ ਇਸ ਸਾਲ ਭਾਰੀ ਮੀਂਹ, ਝੱਖੜ ਅਤੇ ਹਨੇ੍ਹਰੀ ਨੇ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ, ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ ਹੈ ਅਤੇ ਹਰ ਵੇਲੇ ਉਕਤ ਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਹੁਣ ਜੋ ਕਣਕ ਦੀ ਫ਼ਸਲ ਪੱਕ ਕੇ ਮੰਡੀਆਂ 'ਚ ਆ ਰਹੀ ਹੈ ਉਸ ਦੀ ਖਰੀਦ ਨਾ ਹੋਣ ਕਰਕੇ ਦਾਣਾ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਕਿਉਂਕਿ ਕੇਂਦਰ ਸਰਕਾਰ ਵਲੋਂ ਖਰੀਦ ਤੇ ਲਾਈਆਂ ਸਖ਼ਤ ਸ਼ਰਤਾਂ ਕਾਰਨ ਖਰੀਦ ਏਜੰਸੀਆਂ ਨੇ ਕਣਕ ਖਰੀਦਣ ਤੋਂ ਇਨਕਾਰ ਕਰ ਦਿੱਤਾ, ਜਿਸ ਸੰਬੰਧੀ ਪੰਜਾਬ ਸਰਕਾਰ ਨੇ ਵੀ ਚੁੱਪ ਧਾਰੀ ਹੋਈ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਕਣਕ ਦੇ ਦਾਣੇ ਡੈਮੇਜ ਜਾਂ ਡਿਸਕਲਰ ਹੋਏ ਹਨ, ਉਨ੍ਹਾਂ 'ਤੇ ਸ਼ਰਤਾਂ ਖਤਮ ਜਾਂ ਨਰਮ ਕਰਕੇ ਕਿਸਾਨਾਂ ਨੂੰ ਰਾਹਤ ਤਾਂ ਕੀ ਦੇਣੀ ਸੀ ਸਗੋਂ ਉਲਟਾ ਮੰਡੀਆਂ ਵਿਚ ਆਈ ਹੋਈ ਫ਼ਸਲ ਦੀ ਖਰੀਦ ਨਾ ਕਰਕੇ ਕਿਸਾਨ ਨੂੰ ਮੰਡੀਆਂ 'ਚ ਰੋਲਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਖਰੀਦ 'ਤੇ ਲਾਈਆਂ ਬੇਲੋੜੀਆਂ ਸ਼ਰਤਾਂ ਖਤਮ ਕਰਕੇ ਤੁਰੰਤ ਸਾਰੀ ਕਣਕ ਦੀ ਖਰੀਦ ਪੂਰੇ ਸਰਕਾਰੀ ਭਾਅ 'ਤੇ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਦਬਾਅ ਨਾਲ ਅਮਰੀਕਾ ਨਾਲ ਕਰ ਮੁਕਤ ਸਮਝੌਤਾ ਕੀਤਾ ਹੈ ਉਸ ਸਮਝੌਤੇ ਦੀਆਂ ਸ਼ਰਤਾਂ ਤਹਿਤ ਭਾਰਤ ਦਾ ਬਾਜ਼ਾਰ ਅਮਰੀਕੀ ਕਾਰਪੋਰੇਟ ਅੱਗੇ ਪੇਸ਼ ਕਰਨ ਦੀ ਤਿਆਰੀ ਹੈ | ਇਸ ਮੌਕੇ ਜਸਪਾਲ ਸਿੰਘ ਧੰਗਈ, ਹਰਚਰਨ ਸਿੰਘ ਮੱਧੀਪੁਰ, ਨਰਿੰਦਰ ਸਿੰਘ ਭਿੱਟੇਵੱਡ, ਡਾ. ਕੁਲਦੀਪ ਸਿੰਘ, ਡਾ. ਪਰਮਿੰਦਰ ਸਿੰਘ ਪੰਡੋਰੀ, ਜਗਜੀਵਨ ਸਿੰਘ ਤਲਵੰਡੀ, ਬਾਬਾ ਰਾਜਨ ਸਿੰਘ, ਕੁਲਬੀਰ ਸਿੰਘ ਜੇਠੂਵਾਲ, ਕੁਲਦੀਪ ਸਿੰਘ ਨੰਗਲ, ਪ੍ਰਗਟ ਸਿੰਘ ਚਾੜਪੁਰ, ਸਤਿੰਦਰ ਸਿੰਘ ਫਤਹਿਗੜ੍ਹ ਸ਼ੁੱਕਰਚੱਕ, ਸਤਨਾਮ ਸਿੰਘ ਭਕਨਾ, ਬਲਵਿੰਦਰ ਸਿੰਘ ਮੀਰਾਂਕੋਟ, ਬਲਦੇਵ ਸਿੰਘ ਫੌਜੀ, ਗਿਆਨ ਸਿੰਘ ਕੰਦੋਵਾਲੀ, ਹਰਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਸੰਤ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 8 ਮ... ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਏਅਰ ਚੀਫ ਮਾਰਸ਼ਲ ਬੀ. ਐੱਸ. ਧਨੋਆ (ਸੇਵਾ ਮੁਕਤ) ਦੀ ਧਰਮਪਤਨੀ ਨਤਮਸਤਕ ਹੋਏ <br/>
Ad Position 24