26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਵਿਦਿਆਰਥੀ ਸੁਮੀਤ ਸਿੰਘ ਦਾ ਤਲਬੀਰ ਸਿੰਘ ਗਿੱਲ ਵਲੋਂ 11 ਹਜ਼ਾਰ ਦੇ ਨਕਦ ਇਨਾਮ ਨਾਲ ਸਨਮਾਨ <br/>

Ad Position 21
No active advertisement
ਅਜੀਤ ਡੈਸਕ 18-04-2026
ਚਵਿੰਡਾ ਦੇਵੀ, 17 ਅਪ੍ਰੈਲ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਦੇ ਪਿੰਡ ਤਲਵੰਡੀ ਦਸੌਦਾ ਸਿੰਘ ਲਈ ਇਹ ਮਾਣ ਵਾਲੀ ਗੱਲ ਹੈ ਕਿ ਪਿੰਡ ਦੇ ਹੋਣਹਾਰ ਵਿਦਿਆਰਥੀ ਸੁਮੀਤ ਸਿੰਘ ਪੁੱਤਰ ਸਰਵਨ ਸਿੰਘ ਨੇ ਸੇਂਟ ਸੋਵਰਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਤੋਂ ਸੀ.ਬੀ.ਐਸ.ਈ. ਦਸਵੀਂ ਕਲਾਸ ਦੀ ਪ੍ਰੀਖਿਆ 'ਚ 97 ਫੀਸਦੀ ਅੰਕ ਪ੍ਰਾਪਤ ਕਰਕੇ ਨਾ ਸਿਰਫ ਆਪਣੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਸਗੋਂ ਸਕੂਲ ਅਤੇ ਸਮੂਹ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਵਿਦਿਆਰਥੀ ਸੁਮੀਤ ਸਿੰਘ ਨੂੰ 11,000 ਰੁਪਏ ਦੀ ਇਨਾਮੀ ਰਕਮ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇੰਝ ਦੇ ਹੋਣਹਾਰ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਸਮਾਜ ਨੂੰ ਅੱਗੇ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸੁਮੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਮੀਤ ਨੇ ਕਠਿਨ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ ਅਤੇ ਉਹ ਅੱਗੇ ਵੀ ਇਸੇ ਤਰ੍ਹਾਂ ਆਪਣੇ ਲਕਸ਼ ਨੂੰ ਹਾਸਿਲ ਕਰਨ ਲਈ ਯਤਨ ਕਰੇਗਾ | ਅੰਤ ਵਿਚ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਆਸ ਪ੍ਰਗਟਾਈ ਕਿ ਸੁਮੀਤ ਸਿੰਘ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਉਚਾਈਆਂ ਨੂੰ ਛੂਹੇਗਾ ਅਤੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹ... ਅਗਲੀ ਖ਼ਬਰ ਲੋੜਵੰਦਾਂ ਨੂੰ ਦਿੱਤੇ ਟਰਾਈਸਾਈਕਲ
Ad Position 24