26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇਂਦਰ ਸਰਕਾਰ ਦੇ ਕਣਕ ਖਰੀਦ ਨਿਯਮਾਂ 'ਚ ਢਿੱਲ ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗੀ : ਅਕਸ਼ੈ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 18-04-2026
ਅੰਮਿ੍ਤਸਰ,17 ਅਪ੍ਰੈਲ (ਹਰਮਿੰਦਰ ਸਿੰਘ)-ਭਾਜਪਾ ਦੇ ਹਲਕਾ ਉੱਤਰੀ ਤੋਂ ਆਗੂ ਅਕਸ਼ੈ ਸ਼ਰਮਾ ਨੇ ਪੰਜਾਬ 'ਚ ਕਣਕ ਦੀ ਖਰੀਦ ਲਈ ਕੇਂਦਰ ਸਰਕਾਰ ਵਲੋਂ ਨਿਯਮਾਂ 'ਚ ਦਿੱਤੀ ਗਈ ਢਿੱਲ ਦਾ ਸਵਾਗਤ ਕੀਤਾ ਹੈ | ਉਨ੍ਹਾਂ ਇਸ ਫ਼ੈਸਲੇ ਨੂੰ ਕਿਸਾਨਾਂ ਦੇ ਹਿੱਤ ਵਿਚ ਇਕ ਇਤਿਹਾਸਕ ਕਦਮ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ | ਅਕਸ਼ੈ ਸ਼ਰਮਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਸ਼ਾਨ ਹਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਹੀ ਸਰਕਾਰ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਸੋਸ਼ਲ ਮੀਡੀਆ 'ਤੇ ਵੀ ਇਸ ਫ਼ੈਸਲੇ ਦੀ ਪ੍ਰਸ਼ੰਸਾ ਕਰਦੇ ਹੋਏ ਲਿਖਿਆ ਕਿ ਅਸੀਂ ਆਪਣੇ ਅੰਨਦਾਤਿਆਂ ਵਲੋਂ ਪੰਜਾਬ ਭਰ ਵਿਚ ਕਣਕ ਖਰੀਦ ਦੇ ਨਿਯਮਾਂ ਵਿਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ | ਕਿਸਾਨ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਤਰੱਕੀ ਸਾਡਾ ਟੀਚਾ ਹੈ | ਅਕਸ਼ੈ ਸ਼ਰਮਾ ਨੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਕੇਂਦਰੀ ਪੂਲ ਵਿਚ ਪੰਜਾਬ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ 'ਤੇ ਪੂਰੇ ਦੇਸ਼ ਨੂੰ ਮਾਣ ਹੈ | ਹਾਲ ਹੀ ਵਿਚ ਹੋਈ ਬੇਮੌਸਮੀ ਬਾਰਿਸ਼ ਅਤੇ ਹੋਰ ਕਾਰਨਾਂ ਕਰਕੇ ਕਣਕ ਦੀ ਗੁਣਵੱਤਾ 'ਤੇ ਪਏ ਅਸਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਖਰੀਦ ਨਿਯਮਾਂ ਵਿਚ ਲਚਕਤਾ ਦਿਖਾਈ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਜਿਨ੍ਹਾਂ ਦੀ ਫ਼ਸਲ ਮੌਸਮੀ ਮਾਰ ਕਾਰਨ ਪ੍ਰਭਾਵਿਤ ਹੋਈ ਸੀ | ਅਕਸ਼ੈ ਸ਼ਰਮਾ ਨੇ ਦੁਹਰਾਇਆ ਕਿ ਪੰਜਾਬ 'ਦੇਸ਼ ਦਾ ਅੰਨ ਭੰਡਾਰ' ਹੈ ਅਤੇ ਕੇਂਦਰ ਸਰਕਾਰ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਫ਼ੈਸਲੇ ਤੋਂ ਬਾਅਦ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਵਿਚ ਤੇਜ਼ੀ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਮੁੱਲ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਸ਼ਹਿਰੀ ਦੇ ਦਰਜਨ ਦੇ ਕਰੀਬ ਏ. ਸੀ. ਪੀ. ਵੀ ਹੋਏ ਤਬਦੀਲ ਤੇ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹ...
Ad Position 24