23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਤਸਰ ਪਬਲਿਕ ਸਕੂਲ, ਬੁਤਾਲਾ ਸੀ.ਬੀ.ਐੱਸ.ਈ. ਦਸਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 18-04-2026
ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤਸਰ ਪਬਲਿਕ ਸਕੂਲ, ਬੁਤਾਲਾ ਦਾ ਸੀ.ਬੀ.ਐੱਸ.ਈ. ਦਿੱਲੀ ਵਲੋਂ ਐਲਾਨੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਦੱਸਵੀਂ ਜਮਾਤ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ, ਸਿਮਰਨ ਠਾਕੁਰ ਅਤੇ ਜਪਨੀਤ ਕੌਰ ਨੇ ਕਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ- ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਦੇ ਨਾਲ- ਨਾਲ ਆਪਣੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ | ਦੱਸਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਿਲ ਕੀਤੇ ਜਿਸ ਨਾਲ ਸਕੂਲ ਦਾ ਨਤੀਜਾ 100% ਰਿਹਾ | ਇਥੇ ਜ਼ਿਕਰਯੋਗ ਹੈ ਕਿ ਮਨਪ੍ਰੀਤ ਕੌਰ ਨੇ ਅੰਗਰੇਜ਼ੀ ਵਿਚੋਂ 95, ਪੰਜਾਬੀ ਵਿਚ 96 ਅਤੇ ਆਈ.ਟੀ. ਵਿਚ 90 ਅੰਕ ਹਾਸਿਲ ਕੀਤੇ | ਜਪਨੀਤ ਕੌਰ ਨੇ ਪੰਜਾਬੀ ਵਿਸ਼ੇ ਵਿਚ 94 ਅੰਕ ਹਾਸਿਲ ਕੀਤੇ ਤੇ ਸਿਮਰਨ ਠਾਕੁਰ ਨੇ ਆਈ.ਟੀ. ਵਿਚ 93 ਤੇ ਪੰਜਾਬੀ ਵਿਚ 91ਅੰਕ ਹਾਸਿਲ ਕੀਤੇ | ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਨਗੀਨ ਸਿੰਘ ਬੱਲ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਨੂੰ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਜੀ. ਐੱਸ. ਪਿ੍ੰਸ ਮੈਮੋਰੀਅਲ ਅਕੈਡਮੀ ਤਰਸਿੱਕਾ ਦਾ 5ਵੀਂ ਤੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅਨਾਜ ਮੰਡੀ ਮਜੀਠਾ 'ਚ ਤਲਬੀਰ ਗਿੱਲ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਤੇ ਮੰਡੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ <br/>
Ad Position 24