23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਈ ਅੰਮਿ੍ਤਪਾਲ ਸਿੰਘ ਨੂੰ ਐਨ.ਐੱਸ.ਏ. ਖ਼ਤਮ ਹੋਣ ਦੇ ਬਾਵਜੂਦ ਡਿਬਰੂਗੜ੍ਹ ਜੇਲ੍ਹ 'ਚ ਰੱਖਣਾ 20 ਲੱਖ ਵੋਟਰਾਂ ਨਾਲ ਧੋਖਾ : ਭਾਈ ਮਹਿਤਾ <br/>

Ad Position 21
No active advertisement
ਅਜੀਤ ਡੈਸਕ 18-04-2026
ਬਾਬਾ ਬਕਾਲਾ ਸਾਹਿਬ, 17 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਮੁੱਖ ਦਫਤਰ ਸਹਾਇਕ ਸਕੱਤਰ ਭਾਈ ਜਤਿੰਦਰ ਸਿੰਘ ਮਹਿਤਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਐੱਨ.ਐੱਸ.ਏ. ਖ਼ਤਮ ਹੋਣ ਦੇ ਬਾਵਜੂਦ ਡਿਬਰੂਗੜ੍ਹ ਜੇਲ ਵਿਚ ਰੱਖਣਾ, ਸਰਕਾਰ 20 ਲੱਖ ਵੋਟਰਾਂ ਨਾਲ ਧੋਖਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਵਿਚ ਕਹਿ ਰਹੇ ਸੀ ਕਿ ਮੇਰੀ ਅੰਮਿ੍ਤਪਾਲ ਸਿੰਘ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ ਅਤੇ ਅਗਲੇ ਦਿਨ ਹੀ ਸੈਂਟਰ ਸਰਕਾਰ ਨੂੰ ਚਿੱਠੀ ਲਿਖਦੇ ਨੇ ਕਿ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਵਿਚ ਨਹੀਂ ਰੱਖ ਸਕਦੇ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰੱਖਿਆ ਜਾਵੇ ਤੇ ਅੱਜ ਹਾਈਕੋਰਟ ਨੇ ਫ਼ੈਸਲਾ ਸੁਣਾ ਦਿੱਤਾ ਕਿ ਭਾਈ ਅੰਮਿ੍ਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚ ਰਹਿਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਦੋਗਲਾ ਚਿਹਰਾ ਹੁਣ ਜਨਤਾ ਦੇ ਸਾਹਮਣੇ ਆ ਚੁੱਕਾ ਹੈ | ਭਾਈ ਮਹਿਤਾ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਹਮੇਸ਼ਾਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀਆਂ ਰਹੀਆਂ ਅਤੇ ਕਰਦੀਆਂ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਨੇੜਲੇ ਪਿੰਡ ਨੇਪਾਲ ਵਿਖੇ ਖੇਤਾਂ 'ਚ ਕੰਬਾਈਨ ਪਲਟਣ ਨਾਲ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਜੀ. ਐੱਸ. ਪਿ੍ੰਸ ਮੈਮੋਰੀਅਲ ਅਕੈਡਮੀ ਤਰਸਿੱਕਾ ਦਾ 5ਵੀਂ ਤੇ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24