ਸਠਿਆਲਾ, 17 ਅਪ੍ਰੈਲ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਐੱਸ.ਸੀ. ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਦੱਸਿਆ ਕਿ ਬੀ.ਐੱਸ.ਸੀ. ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਵਿਜੇ ਲਕਸ਼ਮੀ ਅਤੇ ਸਿਮਰਨਜੀਤ ਕੌਰ ਨੇ 7.76 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਮਹਿਕਪ੍ਰੀਤ ਕੌਰ ਨੇ 7.56 ਐਸ.ਜੀ.ਪੀ.ਸੀ ਅਤੇ ਰਾਜਬੀਰ ਕੌਰ ਨੇ 6.56 ਐਸ.ਜੀ.ਪੀ.ਸੀ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਦਾ ਸਿਹਰਾ ਸਾਇੰਸ ਗਰੁੱਪ ਦੇ ਮਿਹਨਤੀ ਅਧਿਆਪਕਾਂ ਦੇ ਸਿਰ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਅਤੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਵਧੀਆ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਇੰਚਾਰਜ ਅਤੇ ਸਾਇੰਸ ਵਿਭਾਗ ਦੇ ਅਧਿਆਪਕਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |