22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮਹਿਤਾ ਮੰਡੀ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 18-04-2026
ਚੌਂਕ ਮਹਿਤਾ, 17 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮਹਿਤਾ ਮੰਡੀ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਖ਼ਰੀਦ ਕਾਰਜਾਂ ਦੀ ਤਰੱਕੀ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਅਤੇ ਮੰਡੀਆਂ ਵਿਚ ਚੱਲ ਰਹੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਰ ਕੀਤੀ | ਉਨ੍ਹਾਂ ਕਿਹਾ 'ਪੰਜਾਬ ਸਰਕਾਰ' ਵਲੋਂ ਕਿਸਾਨਾਂ ਦੀ ਫਸਲ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਕੋਈ ਦਿੱਕਤ ਨਾ ਆਵੇ | ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ ਬਣਾਉਣ ਲਈ ਅਧਿਕਾਰੀਆਂ ਨੂੰ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ | ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕਿਸਾਨਾਂ ਲਈ ਮੰਡੀਆਂ ਵਿਚ ਸਾਫ਼ ਪਾਣੀ, ਬੈਠਣ ਦੀ ਸਹੂਲਤ, ਰੌਸ਼ਨੀ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸੁਵਿਧਾਵਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਜਾਣਕਾਰੀ ਅਨੁਸਾਰ, ਕਣਕ ਦੀ ਸਰਕਾਰੀ ਖਰੀਦ 15 ਅਪ੍ਰੈਲ 2026 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੀਆਂ ਮੰਡੀਆਂ ਵਿਚ ਖਰੀਦ ਕਾਰਜ ਨਿਰਵਿਘਨ ਤਰੀਕੇ ਨਾਲ ਜਾਰੀ ਹਨ | ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਲਿਫਟਿੰਗ, ਢੋਆ-ਢੁਆਈ ਅਤੇ ਸਮੇਂ ਸਿਰ ਭੁਗਤਾਨ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇ | ਇਸ ਮੌਕੇ ਮਾਰਕਿਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ, ਬਲਾਕ ਪ੍ਰਧਾਨ ਗੁਲਜਿੰਦਰ ਸਿੰਘ ਘੁਹਾਟਵਿੰਡ ਬਲਾਕ ਸੰਮਤੀ ਮੈਂਬਰ, ਪ੍ਰਧਾਨ ਗੁਰਮੁੱਖ ਸਿੰਘ ਔਜਲਾ, ਜਰਮਨਜੀਤ ਸਿੰਘ ਰੰਧਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪ੍ਰਧਾਨ ਸੁਖਦੇਵ ਸਿੰਘ ਬੁੱਟਰ, ਜੋਬਨਜੀਤ ਸਿੰਘ ਸਰਪੰਚ ਘੁਹਾਟਵਿੰਡ, ਬਲਜੀਤ ਸਿੰਘ ਚਾਹਲ ਬਲਾਕ ਸੰਮਤੀ ਮੈਂਬਰ, ਗੁਰਮੁੱਖ ਸਿੰਘ ਸਾਹਬਾ ਉਦੋਨੰਗਲ, ਪ੍ਰਧਾਨ ਦਵਿੰਦਰ ਸਿੰਘ ਮੱਲੀ, ਅਜੀਤ ਸਿੰਘ ਬੱਬੀ ਪੰਚ, ਰਾਜਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਿੱਖ ਸ਼ਰਧਾਲੂ ਸਿਹਤ ਠੀਕ ਨਾ ਹੋਣ ਕਰਕੇ ਪਾਕਿਸਤਾਨ ਤੋਂ ਵਤਨ ਪਰਤੇ, ਗੁ: ਪੰਜਾ ਸਾਹਿਬ ਤੋਂ ਐਂਬੂਲੈਂਸ ਰਾਹੀਂ ਸਰ... ਅਗਲੀ ਖ਼ਬਰ ਸੁਧਾਰ ਲਹਿਰ ਨੌਜਵਾਨ ਸਭਾ ਨੇ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ ਲਗਾਇਆ <br/>
Ad Position 24