22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਰਤੀ ਸਿੱਖ ਸ਼ਰਧਾਲੂ ਸਿਹਤ ਠੀਕ ਨਾ ਹੋਣ ਕਰਕੇ ਪਾਕਿਸਤਾਨ ਤੋਂ ਵਤਨ ਪਰਤੇ, ਗੁ: ਪੰਜਾ ਸਾਹਿਬ ਤੋਂ ਐਂਬੂਲੈਂਸ ਰਾਹੀਂ ਸਰਹੱਦ 'ਤੇ ਲਿਆਂਦਾ <br/>

Ad Position 21
No active advertisement
ਅਜੀਤ ਡੈਸਕ 18-04-2026
ਅਟਾਰੀ ਸਰਹੱਦ, (ਅੰਮਿ੍ਤਸਰ) 17 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ 10 ਅਪ੍ਰੈਲ ਨੂੰ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸਿਹਤ ਠੀਕ ਨਾ ਹੋਣ ਦੇ ਕਰਕੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਓਕਾਫ਼ ਬੋਰਡ ਵਲੋਂ ਵਾਪਸ ਵਤਨ ਅੱਜ ਭੇਜਿਆ ਗਿਆ ਹੈ | ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਪਾਕਿਸਤਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾ ਰਹੇ ਭਾਰਤੀ ਸਿੱਖ ਸ਼ਰਧਾਲੂ ਜਿਨ੍ਹਾਂ ਵਿਚ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਰਕੇ ਸਿਵਲ ਹਸਪਤਾਲ ਪੰਜਾ ਸਾਹਿਬ ਵਿਖੇ ਉਨ੍ਹਾਂ ਦੇ ਜਾਂਚ ਕਰਵਾਉਣ ਉਪਰੰਤ ਇਨ੍ਹਾਂ ਚਾਰ ਵਿਅਕਤੀ ਜਿਨ੍ਹਾਂ ਵਿਚ ਦੋ ਮਹਿਲਾਵਾਂ ਤੇ ਦੋ ਮਰਦ ਸ਼ਾਮਿਲ ਹਨ ਉਨ੍ਹਾਂ ਨੂੰ ਵਿਸ਼ੇਸ਼ ਐਂਬੂਲੈਂਸ ਰਾਹੀਂ ਬੀਤੀ ਦੇਰ ਰਾਤ ਗੁਰਦੁਆਰਾ ਡੇਰਾ ਸਾਹਿਬ ਦੇ ਲਾਹੌਰ ਲਿਆਉਣ ਤੋਂ ਉਪਰੰਤ ਅੱਜ ਸਵੇਰੇ ਅਟਾਰੀ ਸਰਹੱਦ ਰਸਤੇ ਉਨ੍ਹਾਂ ਨੂੰ ਵਾਪਸ ਵਤਨ ਭਾਰਤ ਭੇਜ ਦਿੱਤਾ ਗਿਆ ਹੈ | ਇਨ੍ਹਾਂ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਓਕਾਫ ਬੋਰਡ ਵਲੋਂ ਸ਼੍ਰੀ ਪੰਜਾ ਸਾਹਿਬ ਹਸਨ ਅਬਦਾਲ ਤੋਂ ਐਬੂਲੈਂਸ ਰਾਹੀਂ ਅਟਾਰੀ ਵਾਹਗਾ ਸਰਹੱਦ ਲਿਆਂਦਾ ਗਿਆ ਪਾਕਿਸਤਾਨ ਰੇਂਜਰਾਂ ਨੇ ਸਿੱਖ ਸ਼ਰਧਾਲੂਆਂ ਨੂੰ ਬੀਐਸਐਫ ਤੇ ਭਾਰਤੀ ਇਮੀਗ੍ਰੇਸ਼ਨ ਕਰਾਉਣ ਉਪਰੰਤ ਵਤਨ ਭੇਜ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਤਰਨਾ ਦਲ ਦੇ ਨਿਹੰਗ ਸਿੰਘਾਂ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਅਨੰਦ ਕਾਰਜ ਕਰਵਾਇਆ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮਹਿਤਾ ਮੰਡੀ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਦਾ ਲਿਆ ਜਾਇਜ਼...
Ad Position 24