12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਿੱਖਿਆ ਖੇਤਰ 'ਚ ਨਵੀਨਤਾ ਅਤੇ ਗੁਣਵੱਤਾ ਨੂੰ ਅਪਣਾਉਣਾ ਬਹੁਤ ਜ਼ਰੂਰੀ-ਡਾ. ਗਗਨਦੀਪ ਕੌਰ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਕਲਾਂ ਦੇ ਸਾਇੰਸ ਮਿਸਟ੍ਰੈਸ ਡਾ. ਗਗਨਦੀਪ ਕੌਰ ਨੇ ਖਾਲਸਾ ਕਾਲਜ ਆਫ ਐਜੂਕੇਸ਼ਨ, ਜੀ.ਟੀ. ਰੋਡ ਵਿਖੇ '21ਵੀਂ ਸਦੀ ਦੇ ਸਿਖਿਆਰਥੀਆਂ ਲਈ ਨਵੀਨਤਮ ਪੈਡਾਗੋਜੀਕਲ ਤਰੀਕੇ' ਵਿਸ਼ੇ 'ਤੇ ਇਕ ਦਿਨ ਦੀ ਵਰਕਸ਼ਾਪ 'ਚ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਡਾ. ਗਗਨਦੀਪ ਕੌਰ ਨੇ ਕਿਹਾ ਕਿ ਭਾਰਤ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਲਈ ਸਿੱਖਿਆ ਖੇਤਰ 'ਚ ਨਵੀਨਤਾ ਅਤੇ ਗੁਣਵੱਤਾ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਐਸੀਆਂ ਸਿੱਖਣ-ਸਿਖਾਉਣ ਦੀਆਂ ਰਣਨੀਤੀਆਂ ਅਪਣਾਉਣੀਆਂ ਚਾਹੀਦੀਆਂ ਹਨ, ਜਿਹੜੀਆਂ ਕੇਵਲ ਰਟਨ 'ਤੇ ਆਧਾਰਿਤ ਨਾ ਹੋਣ, ਸਗੋਂ ਸੰਕਲਪਾਤਮਕ ਸਮਝ ਅਤੇ ਗੁਣਵੱਤਾ ਵਾਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ | ਉਨ੍ਹਾਂ ਨੇ ਵਿਸ਼ਵ ਪੱਧਰ 'ਤੇ ਹੋ ਰਹੇ ਬਦਲਾਵਾਂ ਅਤੇ ਨਵੀਆਂ ਸਿੱਖਣ-ਸਿਖਾਉਣ ਦੀਆਂ ਤਕਨੀਕਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਭਾਰਤ ਅਤੇ ਖਾਸ ਤੌਰ 'ਤੇ ਪੰਜਾਬ 'ਚ ਇਨ੍ਹਾਂ ਨੂੰ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਹਾਲੀ 'ਚ ਸੰਯੁਕਤ ਰਾਜ ਅਮਰੀਕਾ 'ਚ ਗ੍ਰਹਿਣ ਕੀਤੀ ਟ੍ਰੇਨਿੰਗ ਦੇ ਅਨੁਭਵਾਂ ਨੂੰ ਵੀ ਸਾਂਝਾ ਕੀਤਾ | ਪਿ੍ੰ: ਡਾ. ਖੁਸ਼ਵਿੰਦਰ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਨੂੰ ਸਮੇਂ ਦੇ ਨਾਲ ਅਪਡੇਟ ਰਹਿਣਾ ਚਾਹੀਦਾ ਹੈ ਅਤੇ ਵਿਦਿਆਰਥੀ-ਕੇਂਦਰਿਤ ਅਤੇ ਨਵੀਨਤਮ ਸਿੱਖਣ ਤਰੀਕਿਆਂ ਨੂੰ ਅਪਣਾਉਣਾ ਚਾਹੀਦਾ ਹੈ | ਇਸ ਮੌਕੇ 'ਤੇ ਪ੍ਰੋ. ਨਿਰਮਲਜੀਤ ਕੌਰ, ਪ੍ਰੋ. ਗੁਰਜੀਤ ਕੌਰ, ਪ੍ਰੋ. ਪਾਰੁਲ, ਪ੍ਰੋ. ਪੂਜਾ ਸ਼ਰਮਾ, ਪ੍ਰੋ. ਬਿੰਦੂ ਸ਼ਰਮਾ, ਪ੍ਰੋ. ਅਵਨੀਤ ਕੌਰ ਅਤੇ ਪ੍ਰੋ. ਬਲਜੀਤ ਕੌਰ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਉੱਤਰੀ ਭਾਰਤ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ ਮਰੀਜ਼... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇ...
Ad Position 24