ਅੰਮਿ੍ਤਸਰ, 18 ਅਪ੍ਰੈਲ (ਰੇਸ਼ਮ ਸਿੰਘ)-ਉੱਤਰੀ ਭਾਰਤ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਨੇ ਏ.ਆਈ. ਪਾਵਰਡ ਰੋਬੋਲੈਂਸ ਤਕਨੀਕ ਨਾਲ ਇਕ ਮਰੀਜ਼ ਦੇ ਦੋਵੇਂ ਗੋਡੇ ਬਦਲੇ ਗਏ ਹਨ | ਡਾ. ਰਣਜੀਤ ਸਿੰਘ ਵਲੋਂ ਪਹਿਲਾਂ ਜ਼ੀਰੋ ਤਕਨੀਕ ਰਾਹੀਂ ਗੋਡੇ ਬਦਲਣ ਦੀ ਸਰਜਰੀ ਕਰਕੇ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾਇਆ ਗਿਆ ਸੀ | ਹੁਣ ਉਨਾਂ ਵਲੋਂ ਏ.ਆਈ. ਪਾਵਰਡ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀਆਂ ਸਫਲ ਸਰਜਰੀਆਂ ਕਰਕੇ ਨਾਮਣਾ ਖੱਟਿਆ ਜਾ ਰਿਹਾ ਹੈ | ਇਸ ਦੇ ਨਾਲ ਹੀ ਜੰਮੂ ਨਿਵਾਸੀ 65 ਸਾਲਾ ਬਜ਼ੁਰਗ ਪ੍ਰਦੀਪ ਸਿੰਘ ਦੇ ਦੋਵੇਂ ਗੋਡਿਆਂ ਦੀ ਸਫਲ ਸਰਜਰੀ ਕੀਤੀ ਗਈ ਹੈ | ਇਸ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ | ਉਨਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰਾਂ ਦੇ ਖ਼ਤਰਿਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ | ਜਿਸ ਤਹਿਤ ਸਭ ਤੋਂ ਪਹਿਲਾਂ ਕਿੱਲ ਲਗਾਉਣ ਕਾਰਨ ਹੱਡੀਆਂ ਦੇ ਫਰੈਕਚਰ ਦਾ ਖ਼ਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦੌਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ | ਇਨਾਂ ਹੀ ਖ਼ਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਏ.ਆਈ. ਪਾਵਰਡ ਰੋਬੋਲੈਂਸ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੈਂਟ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ | ਇਸ ਤਕਨੀਕ ਨਾਲ ਸਰਜਰੀ ਕਰਨ ਵਿਚ ਸਿਰਫ਼ 20 ਮਿੰਟ ਦਾ ਸਮਾਂ ਹੀ ਲੱਗਦਾ ਹੈ | ਮਰੀਜ਼ ਸਰਜਰੀ ਕਰਵਾਉਣ ਤੋਂ 10 ਦਿਨ ਬਾਅਦ ਹੀ ਆਪਣੇ ਪੈਰਾਂ 'ਤੇ ਚੱਲਣ-ਫਿਰਨ ਦੇ ਯੋਗ ਹੋ ਜਾਂਦਾ ਹੈ | ਇਸ ਲਈ ਡਾ. ਰਣਜੀਤ ਸਿੰਘ ਨੇ ਏ.ਆਈ. ਪਾਵਰਡ ਸਭ ਤੋਂ ਵਧੀਆ ਤੇ ਰਣਜੀਤ ਸਿੰਘ ਨੇ ਦੱਸਿਆ ਕਿ ਉਕਤ ਬਜ਼ੁਰਗ ਪ੍ਰਦੀਪ ਸਿੰਘ ਸਰਜਰੀ ਕਰਵਾਉਣ ਤੋਂ ਬਾਅਦ ਹੁਣ ਆਮ ਵਾਂਗ ਤੁਰ ਫਿਰ ਸਕਦਾ ਹੈ ਅਤੇ ਚੌਕੜੀ ਮਾਰ ਕੇ ਬੈਠ ਵੀ ਸਕਦਾ ਹੈ |