13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਚੌਕ ਪਰਾਗਦਾਸ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਡਾ. ਨਿੱਜਰ ਨੇ ਕੀਤਾ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬ੍ਰਾਂਚ ਚੌਕ ਪਰਾਗਦਾਸ ਦੇ 10ਵੀਂ ਜਮਾਤ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮੰਨਵਾਉਂਦਿਆਂ ਰਾਸ਼ਟਰੀ ਮੰਚ 'ਤੇ ਸੰਸਥਾ, ਸਕੂਲ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਵਿਖੇ ਕਰਵਾਏ 'ਮਾਈ ਭਾਰਤ ਬਜਟ ਕੂਐਸਟ-2026' ਦੇ ਚੁਣੌਤੀਪੂਰਨ ਰਾਊਾਡ ਪਾਰ ਕਰਦਿਆਂ ਦਿਵਜੋਤ ਸਿੰਘ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਸ਼ੇਸ਼ ਵਰਚੂਅਲ ਸੰਬੋਧਨ ਵਿਚ ਹਿੱਸਾ ਲੈਣ ਦਾ ਮੌਕਾ ਮਿਲਿਆ | ਜਿੱਥੇ ਦੇਸ਼ ਦੇ ਚੌਣਵੇਂ ਨੌਜਵਾਨਾਂ ਵਲੋਂ ਦੇਸ਼ ਦੇ ਡਿਜੀਟਲ ਵਿਕਾਸ ਬਾਰੇ ਚਰਚਾ ਕੀਤੀ ਗਈ | ਪ੍ਰਧਾਨ ਮੰਤਰੀ ਦੇ ਵਰਚੂਅਲ ਸੰਬੋਧਨ ਦੌਰਾਨ ਦਿਵਜੋਤ ਸਿੰਘ ਨੇ ਡਿਜੀਟਲ ਸਿੱਖਿਆ ਪ੍ਰਣਾਲੀ ਵਿਚ ਸੁਧਾਰਾਂ ਬਾਰੇ ਆਪਣਾ ਪੱਖ ਰੱਖਦਿਆਂ ਭਾਰਤ ਦੇ ਪੇਂਡੂ ਅਤੇ ਪੱਛੜੇ ਇਲਾਕਿਆਂ ਵਿਚ ਡਿਜੀਟਲ ਗਿਆਨ ਪਹੁੰਚਾ ਕੇ ਨੌਜਵਾਨਾਂ ਨੂੰ ਤਕਨੀਕੀ ਪੱਖੋਂ ਮਾਹਿਰ ਬਣਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਦਿਵਜੋਤ ਸਿੰਘ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਤ ਕਰਦਿਆਂ ਤੇ ਉਸਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਰਗੇ ਹੋਣਹਾਰ ਵਿਦਿਆਰਥੀ ਸਾਡੀ ਸੰਸਥਾ ਅਤੇ ਪੰਜਾਬ ਦਾ ਮਾਣ ਹਨ ਤੇ ਉਸਦੀਆਂ ਉਪਲੱਬਧੀਆਂ ਨੌਜੁਆਨਾਂ ਲਈ ਪ੍ਰੇਰਣਾਦਾਇਕ ਮਿਸਾਲ ਹਨ | ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਅਤੇ ਐਡੀ. ਆਨਰੇਰੀ ਸਕੱਤਰ ਹਰਵਿੰਦਰ ਪਾਲ ਸਿੰਘ ਚੁੱਘ ਸਮੇਤ ਹੋਰਨਾਂ ਦੀਵਾਨ ਪ੍ਰਬੰਧਕਾਂ ਅਤੇ ਮੈਂਬਰ ਸਾਹਿਬਾਨ ਵਲੋਂ ਵੀ ਦਿਵਜੋਤ ਸਿੰਘ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੁਲਜੀਤ ਸਿੰਘ ਸਾਹਨੀ, ਜਸਪਾਲ ਸਿੰਘ ਢਿੱਲੋਂ, ਕਮਲਜੀਤ ਸਿੰਘ ਕੋਹਲੀ, ਮਨਪ੍ਰੀਤ ਸਿੰਘ, ਡਾ. ਆਤਮਜੀਤ ਸਿੰਘ ਬਸਰਾ, ਪਿ੍ੰਸੀਪਲ ਗੁਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਸੀਨੀ: ਸੈਕੰ. ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅਜਨਾਲਾ ਵਿਖੇ ਸੇਵਾਵਾਂ ਨਿਭਾਉਣ ਵਾਲੇ ਤਹਿਸੀਲਦਾਰ ਰੌਬਿਨਜੀਤ ਕੌਰ ਹੋਏ ਪੀ.ਸੀ.ਐਸ ਪਦਉੱਨਤ
Ad Position 24