13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਜੀਠੇ ਹਲਕੇ ਦੇ ਲੋਕ ਸੂਬੇ 'ਚ ਮੁੜ 'ਆਪ' ਸਰਕਾਰ ਬਣਾਉਣ ਲਈ ਪਾਉਣਗੇ ਯੋਗਦਾਨ- ਤਲਬੀਰ ਗਿੱਲ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਜੇਠੂਵਾਲ, 18 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਰਾਜ ਅੰਦਰ ਹਲਕਾ ਮਜੀਠਾ ਦੇ ਪਿੰਡਾਂ 'ਚ ਕਰੋੜਾਂ ਰੁਪਏ ਦੇ ਕਰਵਾਏ ਗਏ ਵਿਕਾਸ ਕਾਰਜਾਂ ਦੀ ਬਦੌਲਤ 'ਆਪ' ਦੀ ਚੜ੍ਹਤ ਪੂਰੀ ਤਰ੍ਹਾਂ ਬਰਕਰਾਰ ਹੈ ਅਤੇ ਹਲਕੇ ਦੇ ਲੋਕ ਇਸ ਵਾਰ ਸੂਬੇ 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਵੱਡਾ ਯੋਗਦਾਨ ਪਾਉਣਗੇ ਅਤੇ ਇਹ ਸਪਸ਼ਟ ਕਰ ਦੇਣਗੇ ਕਿ ਲੋਕ 'ਆਪ' ਨਾਲ ਚਟਾਨ ਵਾਂਗ ਖੜੇ ਹਨ | ਉਕਤ ਪ੍ਰਗਟਾਵਾ 'ਆਪ' ਦੇ ਹਲਕਾ ਮਜੀਠਾ ਦੇ ਇੰਚਾਰਜ ਸਰਦਾਰ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਕੀਤਾ | ਗਿੱਲ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਆਪਣੇ ਹੁਣ ਤੱਕ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤਾਂ ਤੇ ਲੋਕ ਭਲਾਈ ਲਈ ਅਜਿਹੇ ਕੰਮ ਕਰ ਵਿਖਾਏ ਜਿਸ ਨਾਲ ਵਿਰੋਧੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਮੁੱਦਹੀਣ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਹਲਕਾ ਮਜੀਠਾ ਦੇ ਲੋਕ ਆਪ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਮਨਾਇਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ
Ad Position 24