04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਾਜਪਾ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਕੈਂਪ ਲਗਾਏ <br/>

Ad Position 21
No active advertisement
ਅਜੀਤ ਡੈਸਕ 20-04-2026
ਅੰਮਿ੍ਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)-ਭਾਜਪਾ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ 2026 ਤਹਿਤ ਦੇਸ਼ ਭਰ ਵਿਚ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਜਿਸ ਦੀ ਲੜੀ ਤਹਿਤ ਅੰਮਿ੍ਤਸਰ ਦੇ ਹਲਕਾ ਉੱਤਰੀ ਵਿਧਾਨ ਸਭਾ ਹਲਕੇ 'ਚ ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਪ੍ਰਧਾਨਗੀ ਹੇਠ ਅਸ਼ੋਕ ਵਾਟਿਕਾ ਸਕੂਲ, ਕੇਂਦਰੀ ਵਿਧਾਨ ਸਭਾ ਹਲਕੇ ਵਿਚ ਪ੍ਰੇਮ ਆਸ਼ਰਮ ਸਕੂਲ 'ਚ ਹਲਕਾ ਇੰਚਾਰਜ ਡਾ. ਰਾਮ ਚਾਵਲਾ ਤੇ ਹਲਕਾ ਪੱਛਮੀ ਦੇ ਡੀ. ਆਰ. ਮਾਡਰਨ ਸਕੂਲ, ਖੰਡਵਾਲਾ ਵਿਖੇ ਹਲਕਾ ਇੰਚਾਰਜ ਕੁਮਾਰ ਅਮਿਤ ਦੀ ਪ੍ਰਧਾਨਗੀ ਹੇਠ ਵੱਖ-ਵੱਖ ਕੈਂਪ ਲਗਾਏ ਗਏ | ਹਲਕੇ ਉੱਤਰੀ 'ਚ ਲਗਾਏ ਕੈਂਪ ਦਾ ਉਦਘਾਟਨ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕੀਤਾ | ਸੀਨੀਅਰ ਭਾਜਪਾ ਆਗੂ ਤੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਉਦਘਾਟਨ ਕੀਤਾ, ਜਦੋਂ ਕਿ ਸੀਨੀਅਰ ਭਾਜਪਾ ਆਗੂ ਅਤੇ ਸਿਖਲਾਈ ਕੈਂਪਾਂ ਦੇ ਸੂਬਾ ਇੰਚਾਰਜ ਮਨਜੀਤ ਸਿੰਘ ਰਾਏ ਨੇ ਪੱਛਮੀ ਹਲਕੇ ਕੈਂਪ ਦਾ ਉਦਘਾਟਨ ਕੀਤਾ | ਉੱਤਰੀ ਵਿਧਾਨ ਸਭਾ ਹਲਕੇ ਵਿਚ ਲਗਾਏ ਕੈਂਪ ਵਿਚ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ, ਕਾਰਜ ਪ੍ਰਣਾਲੀ ਅਤੇ ਕਾਰਜਸ਼ੈਲੀ ਬਾਰੇ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ | ਸੂਬਾ ਸਕੱਤਰ ਸੂਰਜ ਭਾਰਦਵਾਜ ਨੇ ਵਰਕਰਾਂ ਨੂੰ ਪਾਰਟੀ ਦੇ ਸਿਧਾਂਤਾਂ ਤੇ ਕਾਰਜਸ਼ੈਲੀ ਬਾਰੇ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ | ਓ. ਬੀ. ਸੀ. ਮੋਰਚਾ ਦੇ ਸੂਬਾ ਪ੍ਰਧਾਨ ਰਾਜਿੰਦਰ ਬਿੱਟਾ ਨੇ ਵਰਕਰਾਂ ਨੂੰ ਪਾਰਟੀ ਦੇ ਇਤਿਹਾਸ ਅਤੇ ਕਾਰਜਸ਼ੈਲੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਦਾਨ ਕੀਤੀ | ਸੁਖਮਿੰਦਰ ਸਿੰਘ ਪਿੰਟੂ ਨੇ ਵਰਕਰਾਂ ਨਾਲ ਪਰਿਵਾਰਕ ਜਾਗਰੂਕਤਾ ਬਾਰੇ ਵਿਸਥਾਰ ਵਿਚ ਚਰਚਾ ਕੀਤੀ, ਅੱਜ ਪਰਿਵਾਰਾਂ ਵਿਚ ਏਕਤਾ ਦੀ ਘਾਟ ਦੇ ਕਾਰਨਾਂ ਅਤੇ ਇਸ ਨੂੰ ਹੱਲ ਕਰਨ ਲਈ ਵਿਚਾਰ ਸਾਂਝੇ ਕੀਤੇ | ਸੁਖਮਿੰਦਰ ਸਿੰਘ ਪਿੰਟੂ ਨੇ ਉੱਤਰੀ ਵਿਧਾਨ ਸਭਾ ਹਲਕੇ ਵਿਚ ਕੈਂਪ ਵਿਚ ਸ਼ਾਮਿਲ ਹੋਏ ਸਾਰੇ ਅਧਿਕਾਰੀਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਪਾਰਟੀ ਵਰਕਰਾਂ ਨੂੰ ਵਿਚਾਰਧਾਰਕ ਤੌਰ 'ਤੇ ਸਸ਼ਕਤ ਬਣਾਉਣਾ, ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀਯ ਯੋਗ ਸੰਸਥਾ ਨੇ ਯੋਗ ਪ੍ਰੇਰਨਾ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਹਿੱਤਾਂ ਲਈ ਕੰਮ ਕੀਤਾ-ਕੰਚਨਪ੍ਰੀਤ ਕੌਰ <br/>
Ad Position 24