ਅੰਮਿ੍ਤਸਰ, 19 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕਿ੍ਸ਼ਨ ਸ਼ਰਮਾ ਵਲੋਂ ਬਟਾਲਾ ਰੋਡ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ, ਜਿਸ 'ਚ ਸਬ ਇੰਸਪੈਕਟਰ ਦਲਜੀਤ ਸਿੰਘ (ਟਰੈਫਿਕ ਪੁਲਿਸ) ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਬਾਲਕ੍ਰਿਸ਼ਨ ਸ਼ਰਮਾ ਤੇ ਸਾਥੀਆਂ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦੀਆਂ ਸਮਾਜਿਕ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਅੱਜ ਜਦੋਂ ਹਰੇਕ ਵਿਅਕਤੀਆਂ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ 'ਚ ਲੱਗਾ ਹੋਇਆ ਹੈ, ਇਸ ਵਿਚਾਲੇ ਸਬ ਇੰਸਪੈਕਟਰ ਦਲਜੀਤ ਸਿੰਘ ਵਰਗੇ ਸਮਾਜ ਸੇਵੀ ਲੋਕ ਵੀ ਮੌਜੂਦ ਹਨ, ਜੋ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਬੜੀ ਤਨਦੇਹੀ ਨਾਲ ਨਿਭਾ ਰਹੇ ਹਨ | ਉਨ੍ਹਾਂ ਪ੍ਰਤੀ ਨਿਭਾਈ ਜਾ ਰਹੀ ਜ਼ਿੰਮੇਵਾਰੀ ਸਦਕਾ ਹੀ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਸੁਮਨ ਦੇਵ ਸ਼ਰਮਾ, ਗੁਰਦੇਵ ਸ਼ਰਮਾ, ਕਮਲ ਸ਼ਰਮਾ, ਪਵਨ ਸ਼ਰਮਾ, ਰਾਜੀਵ ਅਰੋੜਾ ਆਦਿ ਮੌਜੂਦ ਸਨ |