04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਮਹਾਤਮਾ ਹੰਸਰਾਜ ਤੇ ਪਰਸ਼ੂਰਾਮ ਜੈਅੰਤੀ ਮੌਕੇ ਵਿਸ਼ੇਸ਼ ਪੋ੍ਰਗਰਾਮ

Ad Position 21
No active advertisement
ਅਜੀਤ ਡੈਸਕ 20-04-2026
ਅੰਮਿ੍ਤਸਰ, 19 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਿਖੇ ਮਹਾਤਮਾ ਹੰਸਰਾਜ ਦੀ 162ਵੀਂ ਜਨਮ ਜੈਅੰਤੀ, ਪਰਸ਼ੂਰਾਮ ਜੈਅੰਤੀ ਤੇ ਵਿਸ਼ਵ ਵਿਰਾਸਤ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਪੋ੍ਰਗਰਾਮ ਕਰਵਾਇਆ | ਪੋ੍ਰਗਰਾਮ ਦੀ ਸ਼ੁਰੂਆਤ ਵੈਦਿਕ ਹਵਨ ਯੱਗ ਨਾਲ ਹੋਈ | ਵਿਦਿਆਰਥੀਆਂ ਨੇ ਮਹਾਤਮਾ ਹੰਸਰਾਜ ਦੇ ਜੀਵਨ ਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਿੱਖਿਆ ਪ੍ਰਤੀ ਨਿਸ਼ਠਾ ਤੇ ਨਿਸ਼ਕਾਮ ਸੇਵਾ ਅੱਜ ਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰ ਰਹੀ ਹੈ | ਉਨ੍ਹਾਂ ਪਰਸ਼ੂਰਾਮ ਜੈਅੰਤੀ ਦੀ ਮਹੱਤਤਾ ਵੀ ਸਾਂਝੀ ਕੀਤੀ ਗਈ, ਜਿਸ 'ਚ ਧਰਮ, ਤਾਕਤ ਤੇ ਫ਼ਰਜ਼ ਦੇ ਆਦਰਸ਼ਾਂ 'ਤੇ ਜ਼ੋਰ ਦਿੱਤਾ | ਵਿਦਿਆਰਥੀਆਂ ਨੇ ਵਿਰਾਸਤ ਨੂੰ ਸੰਭਾਲਣ ਅਤੇ ਇਤਿਹਾਸਕ ਸਮਾਰਕਾਂ ਦੀ ਰੱਖਿਆ ਬਾਰੇ ਜਾਗਰੂਕਤਾ ਫੈਲਾਈ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਨੌਜਵਾਨਾਂ ਨੂੰ ਸੱਭਿਆਚਾਰਕ ਵਿਰਾਸਤ ਨਾਲ ਜੋੜ ਕੇ ਉਨ੍ਹਾਂ ਦੇ ਵਿਕਾਸ ਦੀ ਆਪਣੀ ਦਿ੍ਸ਼ਟੀ ਸਾਂਝੀ ਕੀਤੀ | ਉਨ੍ਹਾਂ ਨੇ ਸਾਰਿਆਂ ਦੀ ਭਲਾਈ ਤੇ ਸਫ਼ਲਤਾਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ 67ਵਾਂ ਡਿਗਰੀ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਚੇਅਰਮੈਨ ਬਾਲ ਕਿ੍ਸ਼ਨ ਸ਼ਰਮਾ ਵਲੋਂ ਸਬ ਇੰਸਪੈਕਟਰ ਦਲਜੀਤ ਸਿੰਘ ਦਾ ਸਨਮਾਨ
Ad Position 24