04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡੀ. ਏ. ਵੀ. ਕਾਲਜ ਵਿਖੇ 67ਵਾਂ ਡਿਗਰੀ ਵੰਡ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-04-2026
ਅੰਮਿ੍ਤਸਰ, 19 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ 67ਵਾਂ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਭਾਰਤ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਦੇ ਚੇਅਰਮੈਨ ਡਾ. ਵਿਨੀਤ ਜੋਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਅਤੇ ਮੁੱਖ ਮਹਿਮਾਨ ਡਾ. ਵਿਨੀਤ ਜੋਸ਼ੀ ਵਲੋਂ ਸ਼ਮਾਂ ਰੌਸ਼ਨ ਨਾਲ ਕੀਤੀ ਗਈ | ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਕਾਲਜ ਦੀਆਂ ਅਕਾਦਮਿਕ ਅਤੇ ਸਹਿ-ਪਾਠਕ੍ਰਮ ਪ੍ਰਾਪਤੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਡੀ. ਏ. ਵੀ. ਕਾਲਜ ਅੰਮਿ੍ਤਸਰ ਨੂੰ ਪੰਜ ਆਈ. ਕੇ. ਐੱਸ. (ਇੰਡੀਅਨ ਨੌਲੇਜ ਸਿਸਟਮ) ਇੰਟਰਨਸ਼ਿਪ ਅਤੇ ਖੋਜ ਪ੍ਰੋਜੈਕਟ ਪ੍ਰਦਾਨ ਕੀਤੇ ਗਏ ਹਨ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਗੁਪਤਾ ਨੇ ਟਿੱਪਣੀ ਕੀਤੀ ਕਿ ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ ਹੈ, ਸਗੋਂ ਜੀਵਨ 'ਚ ਕਦਰਾਂ-ਕੀਮਤਾਂ ਅਤੇ ਲੀਡਰਸ਼ਿਪ ਸਮਰੱਥਾਵਾਂ ਨੂੰ ਪੈਦਾ ਕਰਨ ਦੀ ਨੀਂਹ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਇਕ ਉੱਜਵਲ ਅਤੇ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਮੁੱਖ ਮਹਿਮਾਨ ਡਾ. ਵਿਨੀਤ ਜੋਸ਼ੀ ਨੇ ਵਿਕਸਤ ਭਾਰਤ ਦੇ ਵਿਸ਼ੇ 'ਤੇ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ | ਡਾ. ਵਿਨੀਤ ਜੋਸ਼ੀ ਨੇ ਵਿਦਿਆਰਥੀਆਂ ਨੂੰ ਆਪਣੇ ਕਰੀਅਰ 'ਚ ਨਵੀਨਤਾ ਨੂੰ ਅਪਣਾਉਣ ਅਤੇ ਸਮਾਜ ਸੇਵਾ 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਭਾਰਤ ਦੇ ਬਦਲਦੇ ਦਿ੍ਸ਼ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ | ਸਮਾਗਮ ਦੌਰਾਨ 376 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਸ ਸਮਾਗਮ 'ਚ ਕਾਲਜ ਦੇ ਫੈਕਲਟੀ ਮੈਂਬਰਾਂ ਅਤੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਸਟਾਫ ਸਕੱਤਰ ਡਾ. ਰਵੀ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਰਜਿਸਟਰਾਰ ਪ੍ਰੋ. ਸੁਰਿੰਦਰ ਕੁਮਾਰ, ਵਾਈਸ ਪਿ੍ੰਸੀਪਲ ਪ੍ਰੋ. ਪ੍ਰਦੀਪ ਸੈਲੀ, ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਅੰਜਨਾ ਗੁਪਤਾ ਅਤੇ ਸਾਰੇ ਸਟਾਫ ਮੈਂਬਰ ਸ਼ਾਮਲ ਹੋਏ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਦੀ ਲਗਾਤਾਰ ਮਿਹਨਤ ਨਾਲ ਅਕਾਲੀ ਦਲ ਹੋਇਆ ਹੋਰ ਮਜ਼ਬੂਤ-ਰਣੀਕੇ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਮਹਾਤਮਾ ਹੰਸਰਾਜ ਤੇ ਪਰਸ਼ੂਰਾਮ ਜੈਅੰਤੀ ਮੌਕੇ ਵਿਸ਼ੇਸ਼ ਪੋ੍ਰਗਰਾਮ
Ad Position 24