04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੁਖਬੀਰ ਦੀ ਲਗਾਤਾਰ ਮਿਹਨਤ ਨਾਲ ਅਕਾਲੀ ਦਲ ਹੋਇਆ ਹੋਰ ਮਜ਼ਬੂਤ-ਰਣੀਕੇ

Ad Position 21
No active advertisement
20-04-2026
ਰਾਜਾਸਾਂਸੀ, 19 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਜਾ ਰਹੀ ਲਗਾਤਾਰ ਮਿਹਨਤ ਸਦਕਾ ਪਾਰਟੀ ਪਹਿਲਾਂ ਨਾਲੋਂ ਹੋਰ ਜ਼ਿਆਦਾ ਤਾਕਤਵਰ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਸਰਕਲ ਕੰਬੋਅ ਦੇ ਪ੍ਰਧਾਨ ਸਕੱਤਰ ਸਿੰਘ ਹੇਰ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਵਿਚ ਆਪਣੀ ਮਜ਼ਬੂਤ ਪਕੜ ਬਣਾਉਂਦੇ ਜਾ ਰਹੇ ਹਨ ਅਤੇ ਲੋਕਾਂ ਦਾ ਵਿਸ਼ਵਾਸ ਵੀ ਪਾਰਟੀ ਵੱਲ ਵੱਧ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦੀ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹਲਕਾ ਅਟਾਰੀ 'ਚ ਦੇ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਵਾਸਤੇ ਘਰ-ਘਰ ਤੱਕ ਪਹੁੰਚ ਮੁਹਿੰਮ ਚਲਾਈ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸਰਕਲ ਪ੍ਰਧਾਨ ਸਕੱਤਰ ਸਿੰਘ ਹੇਰ ਤੋਂ ਇਲਾਵਾ ਕੁਲਵੰਤ ਸਿੰਘ ਖਾਪੜਖੇੜੀ, ਸੁਖਦੇਵ ਸਿੰਘ ਹੇਰ ਤੇ ਹੋਰ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ ਵਿਚੋਂ ਨਸ਼ੇ ਜਿਹੀਆਂ ਅਲਾਮਤਾਂ ਨੂੰ ਕੱਢਣਾ ਹੈ ਤਾਂ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਸਾਥ ਦੇਈਏ-ਚਾਟੀਵਿੰਡ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ 67ਵਾਂ ਡਿਗਰੀ ਵੰਡ ਸਮਾਗਮ ਕਰਵਾਇਆ <br/>
Ad Position 24