05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਰੋਸ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 20-04-2026
ਬਾਬਾ ਬਕਾਲਾ ਸਾਹਿਬ, 19 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ ਪ੍ਰਧਾਨ ਪ੍ਰਭਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਗੁਰੂ ਰਵਿਦਾਸ ਦੀ ਧਰਮਸ਼ਾਲਾ ਬਾਬਾ ਬਕਾਲਾ ਸਾਹਿਬ ਵਿਖੇ ਹੋਈ, ਜਿਸ ਵਿਚ ਐਸੋਸੀਏਸ਼ਨ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਜਿੱਥੇ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ ਗਿਆ, ਉਥੇ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਨੂੰ 16% ਡੀ.ਏ. ਦੇਣ ਬਾਰੇ ਜੋੋ ਹੁਕਮ ਮਾਨਯੋਗ ਹਾਈਕੋਰਟ ਜੱਜ ਹਰਪ੍ਰੀਤ ਸਿੰਘ ਬਰਾੜ ਨੇ ਕੀਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਧੰਨਵਾਦ ਵੀ ਕੀਤਾ ਗਿਆ | ਕੈਸ਼ੀਅਰ ਪਰਮਜੀਤ ਕੁਮਾਰ ਸੱਲਣ ਵਲੋਂ ਐਸੋਸੀਏਸ਼ਨ ਦੇ ਸਾਲਾਨਾ ਹਿਸਾਬ ਕਿਤਾਬ ਦੀ ਰਿਪੋਰਟ ਪੇਸ਼ ਕੀਤੀ ਗਈ | ਇਸ ਮੌਕੇ ਚੇਅਰਮੈਨ ਬਾਬਾ ਮੰਗਲ ਸਿੰਘ ਵਡਾਲਾ, ਵਾਈਸ ਚੇਅਰਮੈਨ ਹਰਭਜਨ ਸਿੰਘ ਰੱਬ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਬੇਦਾਦਪੁਰ, ਜਨਰਲ ਸਕੱਤਰ ਸੁਰਜੀਤ ਸਿੰਘ, ਜਾਇੰਟ ਸਕੱਤਰ ਰਵੇਲ ਸਿੰਘ ਬੁੱਟਰ, ਕੈਸ਼ੀਅਰ ਪਰਮਜੀਤ ਕੁਮਾਰ ਸੱਲ੍ਹਣ, ਐਗਜੈਕਟਿਵ ਮੈਂਬਰ ਜਸਬੀਰ ਸਿੰਘ ਸਠਿਆਲਾ, ਮੰਗਲ ਸਿੰਘ ਰਈਆ, ਜੋਗਿੰਦਰ ਸਿੰਘ ਮਤੇਪੁਰ, ਕਰਨੈਲ ਸਿੰਘ ਤਲਵੰਡੀ, ਕੁਲਦੀਪ ਸਿੰਘ ਸਕਿਆ ਵਾਲੀ, ਨਰਿੰਜਨ ਸਿੰਘ ਰਈਆ, ਜਗਦੀਸ਼ ਸਿੰਘ ਫੇਰੂਮਾਨ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਸਾਈਬਰ ਕੈਫ਼ੇ ਦੀ ਅਣ-ਅਧਿਕਾਰਤ ਵਰਤੋਂ ਨੂੰ ਰੋਕਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਅਗਲੀ ਖ਼ਬਰ ਮੰਡੀ ਮਹਿਤਾ ਵਿਖੇ ਐੱਸ.ਡੀ.ਐੱਮ. ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>
Ad Position 24