05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਜੀਠੀਆ ਨੇ ਜਗਰੂਪ ਕੌਰ ਸੁਪਾਰੀਵਿੰਡ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 20-04-2026
ਮਜੀਠਾ, 19 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਦੇ ਭੰਗਾਲੀ ਕਲਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਗਰੂਪ ਕੌਰ ਸੁਪਾਰੀਵਿੰਡ ਪਤਨੀ ਸਰਕਲ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ ਵਲੋਂ ਇਤਿਹਾਸਕ ਜਿੱਤ ਦਰਜ ਕਰਾਉਂਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਦੀ ਸ਼ਹਿ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਧੱਕੇਸ਼ਾਹੀ ਦੇ ਬਾਵਜੂਦ ਲੋਕਾਂ ਦੇ ਦਿਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਤੀ ਕਿੰਨਾ ਪਿਆਰ ਅਤੇ ਸਤਿਕਾਰ ਹੈ | ਇਹ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਰੂਪ ਕੌਰ ਸੁਪਾਰੀਵਿੰਡ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਸੁਪਾਰੀਵਿੰਡ ਵਿਖੇ ਪਹੁੰਚ ਕੇ ਸਨਮਾਨਿਤ ਕਰਨ ਮੌਕੇ ਇਕੱਤਰ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਮਜੀਠੀਆ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਵਿਧਾਇਕਾ ਗਨੀਵ ਕੌਰ ਮਜੀਠੀਆ ਦੀ ਮੌਜੂਦ ਸਨ | ਮਜੀਠੀਆ ਨੇ ਹਾਜ਼ਰ ਅਕਾਲੀ ਵਰਕਰਾਂ ਅਤੇ ਆਗੂਆਂ ਨਾਲ ਪਾਰਟੀ ਦੀ ਜ਼ਮੀਨੀ ਪੱਧਰ ਤੇ ਮਜ਼ਬੂਤੀ ਲਈ ਰਣਨੀਤੀ ਤਿਆਰ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ | ਆਪ ਨੇ ਲੋਕਾਂ ਨਾਲ ਪਿਛਲੇ ਚਾਰ ਸਾਲਾਂ ਵਿਚ ਧੋਖਾ ਹੀ ਕੀਤਾ ਹੈ | ਮਾਨ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ | ਪੰਜਾਬ ਦੇ ਲੋਕ ਸੂਝਵਾਨ ਹਨ 2027 ਦੀਆਂ ਚੋਣਾਂ ਵਿਚ ਇਸ ਪਾਰਟੀ ਦੇ ਜੁਮਲਿਆਂ ਤੇ ਇਤਬਾਰ ਨਹੀਂ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਗਨੀਵ ਕੌਰ ਮਜੀਠੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਰੂਪ ਕੌਰ ਸੁਪਾਰੀਵਿੰਡ, ਸਰਕਲ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ, ਕ੍ਰਿਸਚਨ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਅਮਨਦੀਪ ਗਿੱਲ ਸੁਪਾਰੀਵਿੰਡ, ਗਗਨਦੀਪ ਸਿੰਘ ਭਕਨਾ, ਸਰਪੰਚ ਰੋਜ਼ੀ ਗਿੱਲ, ਮਲਕੀਤ ਸਿੰਘ ਸਾਬਕਾ ਸਰਪੰਚ, ਨੰਬਰਦਾਰ ਅੰਮਿ੍ਤਪਾਲ ਸਿੰਘ, ਹਰਭਾਗ ਸਿੰਘ, ਸਾਬਕਾ ਪ੍ਰਧਾਨ ਕੌਂਸਲਰ ਤਰੁਨ ਅਬਰੋਲ, ਸੀਨੀਅਰ ਮੀਤ ਪ੍ਰਧਾਨ ਪਿ੍ੰਸ ਨਈਅਰ, ਦੀਪਕ ਆੜ੍ਹਤੀਆ, ਅਮਰੀਕ ਸਿੰਘ, ਬਿਕਰਮਜੀਤ ਸਿੰਘ ਕੋਟਲਾ, ਪ੍ਰਕਾਸ਼ ਸਿੰਘ, ਚਮਨ ਲਾਲ, ਸ਼ੇਰਾ ਮਸੀਹ, ਕੁਲਦੀਪ ਸਿੰਘ, ਵਿਲੀਅਮ ਮਸੀਹ, ਗੁਰਬਖਸ਼ ਕੌਰ, ਸੁਨੀਤਾ ਸਰਪੰਚ, ਸੁਖਬੀਰ ਸਿੰਘ ਪੰਚ, ਕਰਮਬੀਰ ਕੌਰ ਪੰਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਇਕਲੌਤੇ ਪੁੱਤਰ ਦੀ ਹੋਈ ਮੌਤ ਦਾ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਲਾਈ ਗੁਹਾਰ <br/> ਅਗਲੀ ਖ਼ਬਰ ਪਿੰਡ ਦੀਨੇਵਾਲ ਵਿਖੇ 'ਆਪ' ਤੇ ਅਕਾਲੀ ਦਲ ਦੇ ਸੈਂਕੜੇ ਪਰਿਵਾਰ ਕਾਂਗਰਸ ਵਿਚ ਸ਼ਾਮਿਲ, ਸਾਬਕਾ ਵਿਧਾਇਕ ਸਿੱਕੀ ਨੇ ਕੀਤਾ ਸ...
Ad Position 24