05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਾਮਲਾ ਇਕਲੌਤੇ ਪੁੱਤਰ ਦੀ ਹੋਈ ਮੌਤ ਦਾ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਲਾਈ ਗੁਹਾਰ <br/>

Ad Position 21
No active advertisement
ਅਜੀਤ ਡੈਸਕ 20-04-2026
ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਵਸੇ ਪਿੰਡ ਬੱਲ ਲੱਬੇ ਦਰਿਆ ਦੇ ਇਕ ਦੁਖੀ ਪਰਿਵਾਰ ਨੇ ਇਕਲੌਤੇ ਪੁੱਤਰ ਦੀ ਲਗਭਗ ਇਕ ਮਹੀਨਾ ਪਹਿਲਾਂ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਕੋਲੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਕਿ ਸਾਡੇ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕੀਤਾ ਜਾਵੇ | ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਬੱਲ ਲੱਭੇ ਦਰਿਆ ਨੇ ਕਥਿਤ ਦੋਸ਼ ਲਗਾਉਂਦਿਆਂ ਦੱਸਿਆ ਕਿ 22 ਮਾਰਚ ਨੂੰ ਮੇਰਾ 13 ਸਾਲਾਂ ਲੜਕਾ ਲਕਸ਼ਦੀਪ ਸਿੰਘ ਪਾਲਤੂ ਕੁੱਤੇ ਨੂੰ ਲੈ ਕੇ ਖੜਾ ਸੀ ਕਿ ਉਸਨੂੰ ਸਾਡੇ ਪਿੰਡ ਦਾ ਹੀ ਇਕ ਨੌਜਵਾਨ ਅਕਾਸ਼ ਪੁੱਤਰ ਪ੍ਰੇਮ ਸਿੰਘ ਮੇਰੇ ਪੁੱਤਰ ਨੂੰ ਵਰਗ਼ਲਾ ਕੇ ਲੈ ਗਿਆ ਤੇ ਉਸ ਵਲੋਂ ਘਰ ਤੋਂ ਕਰੀਬ 200 ਫੁੱਟ ਦੂਰ ਲਿਜਾ ਕੇ ਲਕਸ਼ਦੀਪ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਸੱਟਾਂ ਮਾਰੀਆਂ ਜਿਸ ਕਾਰਨ ਉਸਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪੁੱਤਰ ਦੀ ਮੌਤ ਦੀ ਸੂਚਨਾ ਅਸੀਂ ਤੁਰੰਤ ਪੁਲਿਸ ਨੂੰ ਦੇ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਲਕਸ਼ਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਿਚ ਰਿਪੋਰਟ ਆਉਣ ਤੇ ਕਥਿਤ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨ ਦਾ ਸਾਨੂੰ ਭਰੋਸਾ ਦਿੱਤਾ ਗਿਆ ਸੀ | ਰਾਜਵਿੰਦਰ ਸਿੰਘ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਈ ਨੂੰ ਵੀ ਕਾਫੀ ਦਿਨ ਹੋ ਗਏ ਹਨ ਤੇ ਰਿਪੋਰਟ ਵਿਚ ਡਾਕਟਰਾਂ ਵਲੋਂ ਦੱਸਿਆ ਗਿਆ ਹੈ ਕਿ ਲਕਸ਼ਦੀਪ ਸਿੰਘ ਦੀ ਮੌਤ ਸਾਹ ਘੁੱਟਣ ਕਰਕੇ ਹੋਈ ਹੈ ਪਰ ਇਸ ਦੇ ਬਾਵਜੂਦ ਵੀ ਪੁਲਿਸ ਵਲੋਂ ਸਿਆਸੀ ਦਬਾਅ ਹੋਣ ਕਾਰਨ ਮੇਰੇ ਇਕਲੌਤੇ ਪੁੱਤਰ ਲਕਸ਼ਦੀਪ ਸਿੰਘ ਦੀ ਮੌਤ ਦੇ ਮਾਮਲੇ ਵਿਚ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਲਕਸ਼ਦੀਪ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ਼ ਕਰਕੇ ਸਾਨੂੰ ਇਨਸਾਫ਼ ਦਵਾਇਆ ਜਾਵੇ ਨਹੀਂ ਤਾਂ ਅਸੀਂ ਵੱਡੇ ਪੱਧਰ ਤੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਲਕਸ਼ਦੀਪ ਸਿੰਘ ਦੀ ਮਾਤਾ ਪ੍ਰਭਜੋਤ ਕੌਰ, ਭੈਣ ਮਨਸੀਰਤ ਕੌਰ, ਦਾਦੀ ਜਸਵੰਤ ਕੌਰ, ਸ਼ਮਸ਼ੇਰ ਸਿੰਘ ਅਤੇ ਹਰਭਿੰਦਰ ਸਿੰਘ ਆਦਿ ਹਾਜ਼ਰ ਸਨ |
ਡਾਕਟਰ ਦੀ ਰਾਏ ਲੈਣ ਉਪਰੰਤ ਕੀਤੀ ਜਾਵੇਗੀ ਅਗਲੇਰੀ ਕਾਨੂੰਨੀ ਕਾਰਵਾਈ-ਐੱਸ.ਐੱਚ.ਓ. ਅਰਜਨ ਕੁਮਾਰ
ਲਕਸ਼ਦੀਪ ਸਿੰਘ ਦੀ ਮੌਤ ਦੇ ਮਾਮਲੇ ਸੰਬੰਧੀ ਜਦੋਂ ਥਾਣਾ ਰਮਦਾਸ ਦੇ ਐੱਸ.ਐੱਚ.ਓ. ਸਬ ਇੰਸਪੈਕਟਰ ਅਰਜਨ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਡਾਕਟਰ ਦੀ ਰਾਏ ਲੈਣ ਉਪਰੰਤ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਉਂਕੇ ਤੋਂ ਲਾਡੀ ਮੈਂਬਰ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਅਗਲੀ ਖ਼ਬਰ ਮਜੀਠੀਆ ਨੇ ਜਗਰੂਪ ਕੌਰ ਸੁਪਾਰੀਵਿੰਡ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਕੀਤਾ ਸਨਮਾਨਿਤ <br/>
Ad Position 24