05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡ ਕਾਉਂਕੇ ਤੋਂ ਲਾਡੀ ਮੈਂਬਰ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 20-04-2026
ਅਟਾਰੀ, 19 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪੰਜਾਬ ਦੇ ਵਿਧਾਨ ਸਭਾ ਅਟਾਰੀ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਵਾਧਾ ਹੁੰਦਿਆਂ ਹਲਕੇ ਦੇ ਪਿੰਡ ਕਾਉਂਕੇ ਨਜਦੀਕ ਅਟਾਰੀ ਤੋਂ ਜਥੇ. ਗੁਲਜਾਰ ਸਿੰਘ ਰਣੀਕੇ ਸਾਬਕਾ ਮੰਤਰੀ ਦੀ ਅਗਵਾਈ ਵਿਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਨੇਕਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਮਾਣੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਫਿਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਲਾਲੀ ਮੈਂਬਰ ਕਾਉਂਕੇ ਦੀ ਪ੍ਰੇਰਨਾ ਸਦਕਾ 15 ਪਰਿਵਾਰਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਜਥੇ. ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਜਥੇ. ਰਣੀਕੇ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਏਗਾ | ਇਸ ਮੌਕੇ ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਲਖਨਊ ਵਾਲੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ, ਅੰਗਰੇਜ਼ ਸਿੰਘ ਦੋਧੀ ਕਾਉਂਕੇ, ਜਗੀਰ ਸਿੰਘ ਸਾਬਕਾ ਸਰਪੰਚ ਕਾਉਂਕੇ, ਜੋਗਾ ਸਿੰਘ ਸਰਕਲ ਪ੍ਰਧਾਨ ਐੱਸ. ਸੀ. ਵਿੰਗ ਪੰਡੌਰੀ ਵੜੈਚ, ਹੀਰਾ ਸਿੰਘ ਮਾਲੂਵਾਲ, ਕੁਲਜੀਤ ਸਿੰਘ ਗੋਲਡੀ ਅਟਾਰੀ, ਜੋਧਵੀਰ ਸਿੰਘ ਅਟਾਰੀ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਉਦੋਨੰਗਲ ਤੇ ਮਹਿਤਾ ਵਿਖੇ ਪਹੁੰਚ ਕੇ ਅੱਗ ਲੱਗਣ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ... ਅਗਲੀ ਖ਼ਬਰ ਮਾਮਲਾ ਇਕਲੌਤੇ ਪੁੱਤਰ ਦੀ ਹੋਈ ਮੌਤ ਦਾ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਲਾਈ ਗੁਹਾਰ <br/>
Ad Position 24