05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਉਦੋਨੰਗਲ ਤੇ ਮਹਿਤਾ ਵਿਖੇ ਪਹੁੰਚ ਕੇ ਅੱਗ ਲੱਗਣ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 20-04-2026
ਚੌਂਕ ਮਹਿਤਾ, 19 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਅੱਜ ਪਿੰਡ ਮਹਿਤਾ ਅਤੇ ਉਦੋਨੰਗਲ ਵਿਖੇ ਪਹੁੰਚ ਕੇ ਬੀਤੇ ਕੱਲ੍ਹ ਅੱਗ ਨਾਲ 16 ਏਕੜ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੀੜ੍ਹਤ ਕਿਸਾਨਾਂ ਦੇ ਨਾਲ ਹੈ ਅਤੇ ਇਸ ਸੰਬੰਧੀ ਰੀਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜ ਦਿੱਤੀ ਗਈ ਹੈ | ਬਹੁਤ ਜਲਦੀ ਸਰਕਾਰ ਵਲੋਂ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਸਰਕਾਰ ਵਲੋਂ ਰਾਹਤ ਦੇਣ ਵਿਚ ਕੋਈ ਦੇਰ ਨਹੀਂ ਲਗਾਈ ਜਾਵੇਗੀ | ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਉਨ੍ਹਾਂ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਫਾਇਰ ਬਿ੍ਗੇਡ ਦੀ ਗੱਡੀ ਮਹਿਤਾ ਚੌਂਕ ਵਿਚ ਖੜ੍ਹੀ ਰਹੇਗੀ ਤਾਂ ਜੋ ਕਿਸੇ ਵੀ ਅਜਿਹੀ ਅਣ-ਸੁਖਾਵੀਂ ਘਟਨਾਂ 'ਤੇ ਤੁਰੰਤ ਕਾਬੂ ਪਾਇਆ ਜਾ ਸਕੇ | ਇਸ ਮੌਕੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ, ਬਲਾਕ ਪ੍ਰਧਾਨ ਗੁਲਜਿੰਦਰ ਸਿੰਘ ਘੁਹਾਟਵਿੰਡ, ਬਲਾਕ ਪ੍ਰਧਾਨ ਜਰਮਨ ਉਦੋ ਨੰਗਲ, ਸਰਪੰਚ ਪਰਮਜੀਤ ਕੌਰ, ਜਥੇ. ਹਰਜੀਤ ਸਿੰਘ ਮਹਿਤੀਆ ਬਲਾਕ ਸੰਮਤੀ ਮੈਂਬਰ, ਪ੍ਰਧਾਨ ਗੁਰਮੁੱਖ ਸਿੰਘ ਔਜਲਾ, ਬਲਜੀਤ ਸਿੰਘ ਚਾਹਲ ਬਲਾਕ ਸੰਮਤੀ ਮੈਂਬਰ ਤੇ (ਜਨਰਲ ਸੈਕਟਰੀ ਪੰਜਾਬ), ਗੁਰਮੁੱਖ ਸਿੰਘ ਸਾਹਿਬ, ਸਰਪੰਚ ਪ੍ਰਗਟ ਸਿੰਘ ਬੁੱਟਰ, ਸਰਪੰਚ ਗੁਰਵੇਲ ਸਿੰਘ ਜਲਾਲ, ਸਰਪੰਚ ਬਲਵਿੰਦਰ ਸਿੰਘ ਰਜਧਾਨ, ਸਰਪੰਚ ਮਨਜੀਤ ਸਿੰਘ ਫੌਜੀ, ਸਰਪੰਚ ਰਣਜੀਤ ਸਿੰਘ ਮਹਿਤਾ, ਦਇਆ ਸਿੰਘ ਮਹਿਤਾ, ਚੀਨਾ ਸੰਧੂ ਮਹਿਤਾ, ਸਿੰਘ ਟੇਲਰ ਮਹਿਤਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਰਬਨ ਅਸਟੇਟ ਦੀ ਵੋਟਰ ਸੂਚੀ 'ਚ ਬਾਹਰਲੇ ਵੋਟਰਾਂ ਨੂੰ ਸ਼ਾਮਿਲ ਕੀਤੇ ਜਾਣ 'ਤੇ ਇਤਰਾਜ਼ ਦਾਖ਼ਲ ਕਰਵਾਵਾਂਗਾ-ਐਡਵੋਕੇਟ ਅਨ... ਅਗਲੀ ਖ਼ਬਰ ਪਿੰਡ ਕਾਉਂਕੇ ਤੋਂ ਲਾਡੀ ਮੈਂਬਰ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ
Ad Position 24