19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੁਰਾਣੇ ਸ਼ਹਿਰ ਦੀ ਪਵਿੱਤਰਤਾ ਨੂੰ ਮੁੱਖ ਰੱਖਦੇ ਹਰਕਤ ਵਿਚ ਆਏ ਸਰਕਾਰੀ ਵਿਭਾਗ ਤਿੰਨ ਵਿਭਾਗਾਂ ਦੀਆਂ ਟੀਮਾਂ ਨੇ ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਕੀਤੀ ਕਾਰਵਾਈ <br/>

Ad Position 21
No active advertisement
ਅਜੀਤ ਡੈਸਕ 21-04-2026
ਅੰਮਿ੍ਤਸਰ, 20 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੁਰਾਣੇ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਨੂੰ ਲੈ ਕੇ ਕੀਤੀਆਂ ਹਦਾਇਤਾਂ ਨੂੰ ਇਸ ਨੂੰ ਲਾਗੂ ਕਰਨ ਲਈ ਕਾਰਵਾਈ ਅਮਲ 'ਚ ਲਿਆਉਂਦੇ ਹੋਏ ਵੱਖ ਵੱਖ ਵਿਭਾਗਾਂ ਦੀਆਂ ਬਣਾਈਆਂ ਟੀਮਾਂ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਪੁਰਾਣੇ ਸ਼ਹਿਰ ਦੇ ਅੰਦਰ ਮੱਛੀ ਮੰਡੀ 'ਚ ਮੱਛੀ ਦੀਆਂ ਦੁਕਾਨਾਂ ਅਤੇ ਕਈ ਹੋਰ ਜਗ੍ਹਾ 'ਤੇ ਤਮਾਕੂ ਦੀਆਂ ਦੁਕਾਨਾਂ ਨੂੰ ਸੀਲ ਕੀਤਾ ਗਿਆ | ਪੰਜਾਬ ਸਰਕਾਰ ਵਲੋਂ 15 ਦਸੰਬਰ 2025 ਨੂੰ ਜਾਰੀ ਕੀਤੇ ਨੋਟੀਫਕੇਸ਼ਨ ਅਨੁਸਾਰ ਅੰਮਿ੍ਤਸਰ ਦੇ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਪੈਂਦੇ ਇਲਾਕੇ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ | ਇਸ ਇਲਾਕੇ 'ਚ ਮੀਟ, ਸ਼ਰਾਬ , ਤਮਾਕੂ ਸਿਗਰੇਟਾਂ ਦੀਆਂ ਦੁਕਾਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ | ਇਸ ਸਬੰਧ ਵਿਚ ਨਗਰ ਨਿਗਮ ਦੇ ਅਸਟੇਟ ਵਿਭਾਗ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਬਣਾਈਆਂ ਗਈਆਂ ਹਨ | ਅੱਜ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਪਸ਼ੂ ਪਾਲਣ ਵਿਭਾਗ, ਸਿਹਤ ਵਿਭਾਗ ਅਤੇ ਪੁਲਿਸ ਟੀਮਾਂ ਨਾਲ ਮਿਲ ਕੇ ਪੁਰਾਣੇ ਸ਼ਹਿਰ ਅੰਦਰ ਮੀਟ ਅਤੇ ਤਮਾਕੂ ਦੀਆਂ ਦੁਕਾਨਾਂ 'ਤੇ ਕਾਰਵਾਈ ਕੀਤੀ | ਇਸ ਕਾਰਵਾਈ ਦਾ ਕੁਝ ਲੋਕਾਂ ਵਲੋਂ ਵਿਰੋਧ ਵੀ ਕੀਤਾ ਅਤੇ ਜੋ ਬਾਅਦ ਵਿਚ ਨਿਗਮ ਕਮਿਸ਼ਨਰ ਨੂੰ ਮਿਲਣ ਲਈ ਉਸ ਦੇ ਦਫ਼ਤਰ ਵਿਖੇ ਪਹੁੰਚੇ | ਸਾਂਝੀਆਂ ਟੀਮਾਂ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਮੱਛੀ ਮੰਡੀ ਵਿਖੇ ਮੱਛੀ ਵੇਚਣ ਵਾਲੀਆਂ 10 ਦੁਕਾਨਾਂ ਨੂੰ ਸੀਲ ਕੀਤਾ ਗਿਆ | ਇਸ ਤੋਂ ਇਲਾਵਾ ਇਨ੍ਹਾਂ ਟੀਮਾਂ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ 'ਚ ਚੱਲ ਰਹੀਆਂ ਤਮਾਕੂ ਵਾਲੀਆਂ 8 ਦੁਕਾਨਾਂ ਨੂੰ ਸੀਲ ਕੀਤਾ | ਇਸ ਕਾਰਵਾਈ ਦੌਰਾਨ ਹਾਲ ਗੇਟ ਚੌਕ 'ਤੇ 2 ਦੁਕਾਨਾਂ, ਆਰ. ਐੱਸ. ਟਾਵਰ ਨੇੜੇ, ਇੰਦਰ ਪੈਲੇਸ ਨੇੜੇ, ਅੰਮਿ੍ਤ ਸਿਨੇਮਾ ਨੇ ੜੇ, ਰੀਜੇਂਟ ਸਿਨੇਮਾ ਨੇੜੇ, ਸੁਭਾਸ਼ ਜੂਸ ਬਾਰ ਨੇੜੇ, ਮੱਛੀ ਮੰਡੀ ਮਾਰਕੀਟ ਨੇੜੇ ਤਮਾਕੂ ਦੀਆਂ ਦੁਕਾਨਾਂ ਨੂੰ ਸੀਲ ਕੀਤਾ ਗਿਆ | ਇਸ ਮੌਕੇ 'ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ, ਇੰਸਪੈਕਟਰ ਪ੍ਰੀਤ ਚੋਹਾਨ, ਰਾਜੀਵ ਮਹਿਤਾ, ਪ੍ਰਨਵ ਕੁਮਾਰ, ਮਨੋਜ ਕੁਮਾਰ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਸੀਨੀ: ਵੈਟਨਰੀ ਅਫਸਰ ਡਾ: ਸੰਦੀਪ ਸਿੰਘ ਧਵਨ, ਵੈਟਨਰੀ ਅਫਸਰ ਡਾ: ਦਰਸ਼ਨ ਲਾਲ, ਡਾ: ਕੁਲਦੀਪ ਸਿੰਘ ਕਲਸੀ, ਡਾ: ਮਨਜੋਤ ਸਿੰਘ ਰੰਧਾਵਾ, ਸਿਵਲ ਸਰਜਨ ਦਫ਼ਤਰ ਤੋਂ ਬਲਵਿੰਦਰ ਸਿੰਘ, ਗੁਰਕਰਨ ਸਿੰਘ, ਮੰਗਲ ਸਿੰਘ, ਰਾਜਿੰਦਰ ਸਿੰਘ, ਦੀਪਕ ਕੁਮਾਰ, ਰਾਜੇਸ਼ ਕੁਮਾਰ, ਸੁਰਜੀਤ ਸਿੰਘ, ਹਰਜਿੰਦਰਪਾਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਸ੍ਰੀ ਅਮਿਤੇਸ਼ਵਰ ਮਹਾਂਦੇਵ ਮੰਦਰ ਤੇ ਮੂਰਤੀ ਪ੍ਰਾਣ ਪ੍ਰਤਿਸ਼ਠਾ ਦਾ... ਅਗਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਜੰਡਿਆਲਾ ਗੁਰੂ ਦੀ ਬੱਚਿਆਂ ਨਾਲ ਭਰੀ ਬਸ ਪਲਟੀ <br/>
Ad Position 24