19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੀ. ਐੱਚ. ਡੀ. ਸੀ. ਸੀ. ਆਈ. ਦੀਆਂ ਮਹਿਲਾ ਮੈਂਬਰਾਂ ਨੇ ਸਾਬਕਾ ਰਾਸ਼ਟਰਪਤੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 21-04-2026
ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਪੀ. ਐੱਚ. ਡੀ. ਸੀ. ਸੀ. ਆਈ. ਦੀ ਰੀਜ਼ਨਲ ਫ਼ੈਸ਼ਨ ਟੈਕਸ ਐਂਡ ਟੈੱਕ ਫੋਰਮ ਵਲੋਂ ਅੰਮਿ੍ਤਸਰ ਦੇ ਹੋਟਲ 'ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੇ ਨਾਲ ਅੰਮਿ੍ਤਸਰ ਦੀਆਂ ਮਹਿਲਾ ਉੱਦਮੀਆਂ ਲਈ ਇਕ ਵਿਸ਼ੇਸ਼ ਮੀਟ ਐਂਡ ਗ੍ਰੀਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਰੀਜਨਲ ਫ਼ੈਸ਼ਨ ਟੈਕਸ ਐਂਡ ਟੈਕ ਫੋਰਮ ਦੀ ਚੇਅਰਪਰਸਨ ਮਿਸ ਹਿਮਾਨੀ ਅਰੋੜਾ ਨੇ ਆਪਣੇ ਸਵਾਗਤੀ ਸੰਬੋਧਨ ਦੌਰਾਨ ਫੋਰਮ ਵਲੋਂ ਮਹਿਲਾ ਸਸ਼ਕਤੀਕਰਨ, ਹੁਨਰ ਵਿਕਾਸ, ਉਦਯਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਇਹ ਵੀ ਦੁਹਰਾਇਆ ਕਿ ਫੋਰਮ ਅਜਿਹੇ ਮਹੱਤਵਪੂਰਨ ਮੰਚ ਤਿਆਰ ਕਰਨ ਲਈ ਵਚਨਬੱਧ ਹੈ ਜੋ ਮਹਿਲਾਵਾਂ ਨੂੰ ਆਰਥਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ 'ਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ | ਸਹਾਇਕ ਸਕੱਤਰ ਸੁਮਿਤ ਕੁਮਾਰ ਨੇ ਇਸ ਮੌਕੇ 'ਤੇ ਪੀ. ਐੱਚ. ਡੀ. ਸੀ. ਸੀ. ਆਈ. ਸਕੱਤਰਾਲੇ ਦੀ ਨੁਮਾਇੰਦਗੀ ਕੀਤੀ | ਆਪਣੇ ਸੰਬੋਧਨ 'ਚ ਸ਼੍ਰੀ ਰਾਮ ਨਾਥ ਕੋਵਿੰਦ ਨੇ ਪੀ. ਐੱਚ. ਡੀ. ਸੀ. ਸੀ. ਆਈ. ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ 'ਚ ਰੀਜਨਲ ਫ਼ੈਸ਼ਨ ਟੈਕਸ ਐਂਡ ਟੈਕ ਫੋਰਮ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਿਆ | ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਵਿਕਾਸ 'ਚ ਸਿਖਰ ਵਲ ਵੱਧ ਰਹੇ ਭਾਰਤ ਦੀ ਤਰੱਕੀ 'ਚ ਸਿਰਫ਼ ਹਿੱਸੇਦਾਰ ਹੀ ਨਹੀਂ, ਸਗੋਂ ਭਾਰਤ ਦੇ ਆਰਥਿਕ ਅਤੇ ਸਮਾਜਿਕ ਬਦਲਾਅ ਦੀ ਮੁੱਖ ਤਾਕਤ ਵੀ ਹਨ | ਉਨ੍ਹਾਂ ਨੇ ਉਦਯਮਤਾ, ਨੇਤਿ੍ਤਵ ਅਤੇ ਨਵੀਨਤਾ 'ਚ ਮਹਿਲਾਵਾਂ ਦੀ ਵਧ ਰਹੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹੁਨਰ ਤਾਲੀਮ, ਵਿੱਤੀ ਪਹੁੰਚ, ਮੈਨਟਰਸ਼ਿਪ ਅਤੇ ਮਾਰਕੀਟ ਲਿੰਕੇਜ ਵਰਗੀਆਂ ਸਹਾਇਕ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ | ਉਨ੍ਹਾਂ ਨੇ ਸਿੱਖਿਆ, ਡਿਜ਼ਿਟਲ ਸ਼ਾਮਿਲਤਾ ਅਤੇ ਆਤਮਨਿਰਭਰਤਾ ਦੇ ਮਹੱਤਵ ਬਾਰੇ ਜ਼ਿਕਰ ਕਰਦੇ ਹੋਏ ਮਹਿਲਾਵਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ 'ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸ਼੍ਰੀਮਤੀ ਸਵਿਤਾ ਕੋਵਿੰਦ ਅਤੇ ਸ਼੍ਰੀਮਤੀ ਸਵਾਤੀ ਕੋਵਿੰਦ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਮੁਕਤੀ ਪਾਰਟੀ ਨੇ ਸਿਕੰਦਰ ਸਿੰਘ ਸਿੱਧੂ ਨੂੰ ਹਲਕਾ ਰਾਏਕੋਟ ਤੋਂ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਵਿਖੇ 'ਮੌਖਿਕ ਸਫ਼ਾਈ' ਵਿਸ਼ੇ 'ਤੇ ਸੈਸ਼ਨ ਕਰਵਾਇਆ <br/>
Ad Position 24