ਐਡਵੋਕੇਟ ਧਾਮੀ ਵਲੋਂ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦਾ ਨਵੀਨੀਕਰਨ ਉਪਰੰਤ ਰਸਮੀ ਉਦਘਾਟਨ
ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦਾ ਨਵੀਨੀਕਰਨ ਉਪਰੰਤ ਰਸਮੀ ਉਦਘਾਟਨ ਕਰਦੇ ਹੋਏ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ | ਨਾਲ ਬਾਬਾ ਸਤਨਾਮ ਸਿੰਘ ਮੁਖੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਗੁਰਮੀਤ ਸਿੰਘ ਬੂਹ, ਅਜੈਬ ਸਿੰਘ ਅਭਿਆਸੀ, ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ | ਅਜੀਤ : ਤਸਵੀਰ
<br/>
21-04-2026
ਇਸ ਮੌਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਰਾਹੀਂ ਛਪਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪਿ੍ੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਮੁਖੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਕਰਵਾਈ ਗਈ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਬਾਬਾ ਸਤਨਾਮ ਸਿੰਘ ਨੂੰ ਸਨਮਾਨਤ ਵੀ ਕੀਤਾ |
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਐਕਸੀਅਨ ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ, ਇੰਚਾਰਜ ਓਾਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਗੋਲਡਨ ਆਫਸੈਟ ਪ੍ਰੈੱਸ ਮੈਨੇਜਰ ਸੰਦੀਪ ਸਿੰਘ, ਇੰਚਾਰਜ ਮਲਕੀਤ ਸਿੰਘ, ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦੇ ਮੈਨੇਜਰ ਹਰਮਿੰਦਰ ਸਿੰਘ ਮਾਹੀਆ, ਜੇ.ਈ. ਸ਼ਮਸ਼ੇਰ ਸਿੰਘ ਵੀ ਮੌਜੂਦ ਸਨ |