11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਧਾਇਕਾ ਜੀਵਨਜੋਤ ਕੌਰ ਨੇ ਹਲਕਾ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

Ad Position 21
No active advertisement
ਅਜੀਤ ਡੈਸਕ 22-04-2026

ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਐੱਸ. ਈ. ਸੰਦੀਪ ਸਿੰਘ ਤੋਂ ਇਲਾਵਾ ਨਗਰ ਸੁਧਾਰ ਟਰੱਸਟ, ਲੋਕ ਨਿਰਮਾਣ ਵਿਭਾਗ, ਪਾਵਰਕਾਮ, ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਜੀਵਨਜੋਤ ਕੌਰ ਨੇ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾਵੇ ਤਾਂ ਇਨ੍ਹਾਂ ਦਾ ਲਾਭ ਜਨਤਾ ਨੂੰ ਮਿਲ ਸਕੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਹਲਕਾ ਪੂਰਬੀ ਦੀ ਵਾਰਡ ਨੰਬਰ 21 ਅਤੇ 28 ਵਿਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸੰਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਬਿਨ੍ਹਾਂ ਕਿਸੇ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਦਬੁਰਜੀ ਦੇ ਸੀਵਰੇਜ ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ ਅਤੇ ਉਸ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ ਜਾਵੇ। ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੂਰਬੀ ਹਲਕੇ 'ਚ ਕੋਈ ਵੀ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਜਾਵੇ ਤਾਂ ਜੋ ਉਸ ਪ੍ਰੋਜੈਕਟ ਨੂੰ ਲੋਕਾਂ ਦੀ ਸਹੂਲਤ ਲਈ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ 'ਚ ਸੁਧਾਰ ਕਰਨ ਅਤੇ ਫੋਕਲ ਪੁਆਇੰਟ ਅਤੇ ਸਿਟੀ ਸੈਂਟਰ 'ਚ ਚੱਲ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵਿਊ ਕੀਤਾ। ਉਨ੍ਹਾਂ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧੀਨ ਚੱਲ ਰਹੇ ਪ੍ਰੋਜੈਕਟਾਂ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਵਿਧਾਇਕਾ ਜੀਵਨਜੋਤ ਕੌਰ ਨੂੰ ਭਰੋਸਾ ਦਿੱਤਾ ਕਿ ਹਲਕਾ ਪੂਰਬੀ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂ ਰਹਿੰਦੇ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵਤਾ ਨੂੰ ਯਕੀਨੀ ਬਣਾਉਣ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਸੜਕਾਂ ਦੇ ਵਿਚਕਾਰ ਬਣੇ ਸੀਵਰੇਜ਼ ਦੇ ਮੈਨਹੋਲ ਮੌਤ ਦੇ ਖੂਹ ਤੋਂ ਨਹੀਂ ਘੱਟ <br/>
Ad Position 24