11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 22-04-2026

ਸੁਲਤਾਨਵਿੰਡ, 21 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਨਸ਼ਿਆਂ ਅਤੇ ਲੁੱਟਾਂ ਖੋਹਾਂ ਖਿਲਾਫ ਕੀਤੀਆਂ ਗਈਆਂ ਸਖਤ ਹਦਾਇਤਾਂ 'ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਮੌਕੇ ਜਾਣਾਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਵਿਕਰਮਜੀਤ ਸਿੰਘ, ਏ. ਐੱਸ. ਆਈ. ਬਿਕਰਮਜੀਤ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਦੇ ਇਲਾਕੇ ਖਾਲਸਾ ਨਗਰ ਵਿਖੇ ਗਸ਼ਤ ਦੌਰਾਨ ਇੱਕ ਨੌਜਵਾਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਜਿਸ ਤੇ ਪੁਲਿਸ ਪਾਰਟੀ ਵਲੋਂ ਉਸ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਇਕ ਮੋਮੀ ਲਿਫਾਫੇ ਵਿਚ ਵਲੇਟੀ 2 ਗ੍ਰਾਮ 75 ਮਿਲੀ ਹੈਰੋਇਨ ਬਰਾਮਦ ਹੋਈ ਹੈ | ਥਾਣਾ ਮੁੱਖੀ ਦੇ ਦੱਸਿਆ ਕਿ ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਅਭਿਸ਼ੇਕ ਕੁਮਾਰ ਅਭੀ ਪੁੱਤਰ ਦੇਵ ਰਾਜ ਵਾਸੀ ਪਿੰਡ ਮਿੰਝਗਰਾ ਤਹਿਸੀਲ ਨੂਰਪੁਰ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਹੁਣ ਹਾਲ ਵਾਸੀ ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਅੰਮਿ੍ਤਸਰ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਦੀ ਸੁੂਬਾ ਪੱਧਰੀ ਹੜਤਾਲ ਉਪਰੰਤ ਪੁਲਿਸ ਵਲੋਂ ਮਾਮਲੇ 'ਚ ਮੁਲਜ਼ਮਾਂ ਨੂੰ ਕੀਤਾ ਨਾਮਜ਼ਦ <br/> ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਨੇ ਹਲਕਾ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ
Ad Position 24