ਅੰਮਿ੍ਤਸਰ, 21 ਅਪ੍ਰੈਲ (ਹਰਮਿੰਦਰ ਸਿੰਘ)-ਸ਼ਹਿਰ 'ਚ ਲੋਕਾਂ ਨੂੰ ਲਗਾਤਾਰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਅੰਮਿ੍ਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰਾਜੈਕਟ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਅਤੇ ਏਸ਼ੀਆਈ ਇੰਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ (ਏ. ਆਈ. ਆਈ. ਬੀ.) ਦੀ ਟੀਮ ਵਲੋਂ ਸ਼ਹਿਰ ਦਾ ਦੌਰਾ ਕੀਤਾ | ਨਗਰ ਨਿਗਮ ਵਲੋਂ ਵਿਸ਼ਵ ਬੈਂਕ ਅਤੇ ਏ. ਆਈ. ਆਈ. ਬੀ. ਦੇ ਸਹਿਯੋਗ ਨਾਲ ਪੰਜਾਬ ਮਿਊਾਸੀਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ | ਜਿਸ ਦੇ ਅਧੀਨ ਏ. ਬੀ. ਡਬਲਿਊ. ਐੱਸ. ਐੱਸ. ਪ੍ਰਾਜੈਕਟ 'ਤੇ ਕੰਮ ਕੀਤਾ ਜਾ ਰਿਹਾ ਹੈ | ਜਿਸ ਤਹਿਤ ਆਉਣ ਵਾਲੇ ਸਮੇਂ 'ਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ | ਇਸ ਤੋਂ ਬਾਅਦ ਟੀਮ ਵਲੋਂ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨਾਲ ਪ੍ਰਾਜੈਕਟ ਦੀ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਤੇ ਪ੍ਰਾਜੈਕਟ 'ਤੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਵਿਸ਼ੇਸ਼ ਉਪਾਅ ਕੀਤੇ ਗਏ ਹਨ, ਵੱਧ ਗਰਮੀ ਦੌਰਾਨ ਦੁਪਹਿਰ 12 ਤੋਂ 3 ਵਜੇ ਤੱਕ ਕੰਮ 'ਤੇ ਪਾਬੰਦੀ, ਮਜ਼ਦੂਰਾਂ ਦੇ ਰਹਿਣ ਵਾਲੇ ਕੈਬਿਨਾਂ 'ਚ ਡੈਜ਼ਰਟ ਕੂਲਰਾਂ ਦੀ ਸੁਵਿਧਾ, ਪੀਣ ਲਈ ਠੰਢਾ ਪਾਣੀ ਤੇ ਓ. ਆਰ. ਐਸ. ਦੀ ਉਪਲੱਬਧਤਾ | ਵਿਸ਼ਵ ਬੈਂਕ ਦੀ ਟੀਮ, ਜਿਸ ਵਿਚ ਮਾਰੀਆ ਲੁਈਸਾ ਅਤੇ ਚਾਰੂ ਜੈਨ, ਅਤੇ ਏ. ਆਈ. ਆਈ. ਬੀ. ਤੋਂ ਰੂਪਲ ਕੁਲਕਰਨੀ ਅਤੇ ਈਆ ਕਰੂਜ਼ ਸ਼ਾਮਿਲ ਸਨ |