ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ | ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ | ਅਰਦਾਸ ਤੇ ਹੁਕਮਨਾਮੇ ਉਪੰ੍ਰਤ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਤੇ ਉਨ੍ਹਾਂ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ 'ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ | ਉਨ੍ਹਾਂ ਸੰਗਤਾਂ ਨੂੰ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਅਰਦਾਸੀਏ ਭਾਈ ਸਰਵਨ ਸਿੰਘ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਮੈਨੇਜਰ ਜਸਪਾਲ ਸਿੰਘ ਢੱਡੇ ਤੇ ਸਤਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਅਜੈ ਸਿੰਘ ਸਮੇਤ ਹੋਰ ਸ਼ੋ੍ਰਮਣੀ ਕਮੇਟੀ ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ |