11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੀ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 22-04-2026
ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਅੰਮਿ੍ਤਸਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਭਾਟੀਆ ਤੇ ਪੰਜਾਬ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ ਕੀਤਾ | ਇਸ ਮੌਕੇ ਮਰਵਾਹਾ ਤੋਂ ਇਲਾਵਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਆਹਲੂਵਾਲੀਆ ਤੇ ਸੂਬਾਈ ਜਨਰਲ ਸਕੱਤਰ ਰੁਪਿੰਦਰ ਸਿੰਘ ਕਟਾਰੀਆ ਵੀ ਹਾਜ਼ਰ ਸਨ | ਜ਼ਿਲ੍ਹਾ ਕਾਰਜਕਾਰਨੀ ਦੇ ਨਾਲ ਹੀ ਸਲਾਹਕਾਰ ਬੋਰਡ ਦਾ ਵੀ ਗਠਨ ਕੀਤਾ | ਰਜਿੰਦਰ ਸਿੰਘ ਮਰਵਾਹਾ ਨੇ ਦੱਸਿਆ ਕਿ ਸਲਾਹਕਾਰ ਬੋਰਡ 'ਚ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਬਾਬਾ ਅਮਨਦੀਪ ਸਿੰਘ, ਪਿ੍ੰਸੀਪਲ ਕੁਲਵੰਤ ਸਿੰਘ ਅਣਖੀ, ਅਦਾਕਾਰ ਅਰਵਿੰਦਰ ਸਿੰਘ ਭੱਟੀ, ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਵਡਾਲਾ, ਆਰਕੀਟੈਕਟ ਜੱਜਬੀਰ ਸਿੰਘ ਆਹਲੂਵਾਲੀਆ ਨੂੰ ਸ਼ਾਮਿਲ ਕੀਤਾ | ਜਦਕਿ ਡਾ. ਜਸਵਿੰਦਰ ਕੌਰ ਸੋਹਲ ਨੂੰ ਇਸਤਰੀ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ | ਵਪਾਰਕ ਸਲਾਹਕਾਰ ਬੋਰਡ 'ਚ ਸੁਰੇਸ਼ ਕੁਮਾਰ ਸ਼ਸ਼ੀ ਤੇ ਸ਼ੁੱਭ ਕੁਮਾਰ ਸ਼ਾਮਿਲ ਕੀਤਾ ਗਿਆ | ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਅਮਰਜੀਤ ਸਿੰਘ ਨਾਰੰਗ ਤੇ ਮਨਦੀਪ ਸਿੰਘ ਨੂੰ ਸੌਂਪੀ ਗਈ | ਜਥੇਬੰਦੀ ਦੇ ਸੂਬਾਈ ਹੈਲਥ ਡਾਇਰੈਕਟਰ ਲਈ ਚਮੜੀ ਰੋਗਾਂ ਦੇ ਮਾਹਿਰ ਡਾ. ਅਮਰਜੀਤ ਸਿੰਘ ਸਚਦੇਵਾ, ਜਨਰਲ ਸਕੱਤਰ ਇੰਜ. ਸੁਮਿਤ ਭਾਟੀਆ ਤੇ ਸਕੱਤਰ ਰੁਪਿੰਦਰ ਸਿੰਘ ਭਾਟੀਆ ਨੂੰ ਚੁਣਿਆ ਗਿਆ | ਸੀਨੀਅਰ ਮੀਤ ਪ੍ਰਧਾਨ ਦੇ ਤੌਰ 'ਤੇ ਸੁਖਵਿੰਦਰ ਸਿੰਘ ਕੋਹਲੀ, ਸਰਵਰਿੰਦਰ ਸਿੰਘ ਤੇ ਡਾ. ਜਗਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ | ਐਡਵੋਕੇਟ ਐੱਸ. ਐੱਸ. ਤੇਗ਼, ਪੀ. ਐੱਸ. ਤੇਗ ਨੂੰ ਲੀਗਲ ਐਡਵਾਈਜ਼ਰ, ਰਮਣੀਕ ਸਿੰਘ ਭਾਟੀਆ ਨੂੰ ਸਕੱਤਰ ਅਤੇ ਤਜਿੰਦਰ ਪਾਲ ਸਿੰਘ ਬੌਬੀ ਬਾਦਸ਼ਾਹ ਨੂੰ ਖ਼ਜ਼ਾਨਚੀ ਚੁਣਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਐੱਨ. ਸੀ. ਐੱਸ. ਕੇ. ਦੇ ਉਪ- ਚੇਅਰਮੈਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ <br/> ਅਗਲੀ ਖ਼ਬਰ ਭਗਤ ਧੰਨਾ ਜੀ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ 'ਤੇ ਭਰੋਸੇ ਦੀ ਪ੍ਰੇਰਨਾ ਦਿੰਦਾ ਹੈ- ਗਿਆਨੀ ਬਲਜੀਤ ਸਿੰਘ...
Ad Position 24