11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜੇ. ਈ. ਈ. ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 22-04-2026
ਅੰਮਿ੍ਤਸਰ, 21 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦ ਮਾਲ ਅੰਮਿ੍ਤਸਰ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਪ੍ਰੀਖਿਆ 'ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਜਿਨ੍ਹਾਂ ਨੇ ਕਵੀਸ਼ ਸ਼ਰਮਾ ਨੇ 96.56 ਫੀਸਦੀ, ਰਕਸ਼ਿਤ ਮਹਿਰਾ ਨੇ 96.49 ਫੀਸਦੀ, ਮਨਨ ਮਹਾਜਨ ਨੇ 95.28 ਫੀਸਦੀ, ਆਯੁਸ਼ ਮੰਗਲ ਨੇ 94.30 ਫੀਸਦੀ ਅਤੇ ਕਾਰਤਿਕ ਨੇ 93.78 ਫੀਸਦੀ ਅੰਕ ਹਾਸਲ ਕੀਤੇ ਹਨ | ਸਕੂਲ ਦੇ ਪ੍ਰਧਾਨ ਬਲਬੀਰ ਬਜਾਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜੇ. ਈ. ਈ. ਐਡਵਾਂਸਡ ਪ੍ਰੀਖਿਆ ਲਈ ਸ਼ੁਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ. ਵਿਨੋਦਿਤਾ ਸਾਂਖਯਾਨ ਨੇ ਕਿਹਾ ਕਿ ਵਿਦਿਆਰਥੀ ਇਸ ਪ੍ਰੀਖਿਆ ਲਈ ਸਖ਼ਤ ਮਿਹਨਤ ਕਰਦੇ ਹਨ | ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਉਨ੍ਹਾਂ ਦੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਲਈ ਐਨ. ਸੀ. ਈ. ਆਰ. ਟੀ. ਕਿਤਾਬਾਂ ਦਾ ਅਧਿਐਨ ਕਰਨਾ ਲਾਭਦਾਇਕ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਫਾਊਾਡੇਸ਼ਨ ਵਲੋਂ ਪੰਜਾਬ ਸਰਕਾਰ ਦੁਆਰਾ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਪਾਸ ਕਰਕੇ ਲਾਗੂੁ ਕਰਨ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਮਹਾਤਮਾ ਹੰਸਰਾਜ ਨੂੰ ਕੀਤਾ ਯਾਦ <br/>
Ad Position 24