ਅੰਮਿ੍ਤਸਰ, 20 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਵਿਦਿਆ ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਅੰਮਿ੍ਤਸਰ ਸੈਂਟਰ, ਅਤੇ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਸਾਂਝੇ ਤੌਰ 'ਤੇ 16 ਲੋੜਵੰਦ ਧੀਆਂ ਦੇ ਵਿਆਹ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਦਮਸ੍ਰੀ ਪੂਰਨ ਚੰਦ ਵਡਾਲੀ ਇਸ ਸਮੂਹਿਕ ਵਿਆਹ ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ | ਜਦਕਿ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਰੋਟੇਰੀਅਨ ਅਨਿਲ ਸਿੰਘਲ, ਰੋਟੇਰੀਅਨ ਐੱਚ.ਐੱਸ. ਜੋਗੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਾਮਲ ਹੋਏ | ਭਵਨਜ਼ ਦੇ ਪ੍ਰਧਾਨ ਅਵਿਨਾਸ਼ ਮਹੇਂਦਰੂ ਨੇ ਇਕੱਠ ਦਾ ਸਵਾਗਤ ਕੀਤਾ ਅਤੇ ਵਿਆਹ ਦੇ ਬੰਧਨ 'ਚ ਬੱਝਣ ਵਾਲੇ ਸਾਰੇ ਜੋੜਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਅਖ਼ੀਰ 'ਚ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਵਿਸ਼ੇਸ਼ ਮਹਿਮਾਨਾਂ ਨੇ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਅਤੇ ਤੋਹਫ਼ੇ ਭੇਟ ਕੀਤੇ | ਇਸ ਮੌਕੇ ਡਾਇਰੈਕਟਰ ਡਾ. ਅਨੀਤਾ ਭੱਲਾ, ਪਿ੍ੰ. ਸੋਨੀਆ ਸਹਿਦੇਵ ਸਮੇਤ ਅਧਿਆਪਕ ਸਟਾਫ਼ ਮੈਂਬਰ ਵੀ ਮੌਜੂਦ ਸਨ |