11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖ਼ਾਲਸਾ ਕਾਲਜ ਵਿਖੇ ਕਰਵਾਏ ਸੈਮੀਨਾਰ ਦੌਰਾਨ ਪਾਕਿਸਤਾਨੀ ਲੇਖਕਾਂ ਦੀ ਪੁਸਤਕ 'ਦਾ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ' ਪੁਸਤਕ ਦਾ ਲੋਕ ਅਰਪਣ <br/>

Ad Position 21
No active advertisement
ਅਜੀਤ ਡੈਸਕ 22-04-2026
ਅੰਮਿ੍ਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਦੇ ਸਹਿਯੋਗ ਨਾਲ ਸੱਚਲ ਪਬਲੀਕੇਸ਼ਨ ਵਲੋਂ ਕਰਵਾਏ ਗਏ ਸੈਮੀਨਾਰ ਮੌਕੇ ਪਾਕਿਸਤਾਨੀ ਲੇਖਕਾਂ ਪ੍ਰਵੇਜ਼ ਵੰਡਲ ਅਤੇ ਸਾਜਿਦਾ ਵੰਡਲ ਦੀ ਪੁਸਤਕ 'ਦਾ ਰਾਜ ਲਾਹੌਰ ਐਂਡ ਭਾਈ ਰਾਮ ਸਿੰਘ' ਦਾ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ: ਕੁਲਪਤੀ ਰਜਿੰਦਰ ਮੋਹਨ ਸਿੰਘ ਛੀਨਾ, ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਉਪ ਕੁਲਪਤੀ ਡਾ: ਮਹਿਲ ਸਿੰਘ ਤੇ ਡਾ. ਕਰਮਜੀਤ ਸਿੰਘ ਚਾਹਲ ਆਦਿ ਸ਼ਖ਼ਸੀਅਤਾਂ ਵਲੋਂ ਲੋਕ ਅਰਪਣ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸ: ਛੀਨਾ, ਬਾਬਾ ਸੁਖਵਿੰਦਰ ਸਿੰਘ, ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਡਾ. ਕਰਮਜੀਤ ਸਿੰਘ ਚਾਹਲ ਅਤੇ ਹੋਰਨਾਂ ਸ਼ਖ਼ਸੀਅਤਾਂ ਨੂੰ ਪੁਸਤਕਾਂ ਦੇ ਸੈੱਟ ਦੇਕੇ ਸਵਾਗਤ ਕੀਤਾ | ਸ: ਛੀਨਾ ਨੇ ਭਾਈ ਰਾਮ ਸਿੰਘ ਦੇ ਜੀਵਨ ਅਤੇ ਸ਼ਖ਼ਸੀਅਤ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਲਾ ਕਿ੍ਤ ਦੇ ਮੁਕਾਬਲੇ ਅੱਜ ਦੇ ਸਮੇਂ 'ਚ ਕੋਈ ਸਾਨੀ ਹੈ | ਉਨ੍ਹਾਂ ਕਿਹਾ ਕਿ ਲਾਹੌਰ ਦੇ ਮਿਓ ਕਾਲਜ ਆਫ਼ ਆਰਟ 'ਚ ਬਤੌਰ ਵਾਈਸ ਪਿ੍ੰਸੀਪਲ ਕੰਮ ਕਰਦਿਆਂ ਉਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਸਦੀ ਭਵਨ ਨਿਰਮਾਣ ਕਲਾ ਤੇ ਬਿਹਤਰੀ ਲਈ ਬਿਤਾਇਆ | ਲਾਹੌਰ ਸ਼ਹਿਰ ਦੀਆਂ ਅਹਿਮ ਇਮਾਰਤਾਂ ਦੀ ਇਮਾਰਤਸਾਜੀ ਅਤੇ ਇਨ੍ਹਾਂ ਦੀ ਨੱਕਾਸ਼ੀ ਉਨ੍ਹਾਂ ਦੀ ਕਲਾ ਦਾ ਉੱਤਮ ਨਮੂਨੇ ਕਹੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੁਆਰਾ ਬਣਾਏ ਨਕਸ਼ੇ ਅਨੁਸਾਰ ਬਣੀ ਖ਼ਾਲਸਾ ਕਾਲਜ ਅੰਮਿ੍ਤਸਰ ਦੀ ਇਮਾਰਤ ਸਿੱਖ, ਮੁਗਲ ਅਤੇ ਹਿੰਦੂ ਕਲਾਕਾਰੀ ਦਾ ਉੱਤਮ ਨਮੂਨਾ ਹੈ | ਡਾ. ਮਹਿਲ ਸਿੰਘ ਨੇ ਕਿਹਾ ਕਿ ਭਾਈ ਰਾਮ ਸਿੰਘ ਨੇ ਆਪਣੇ ਅਠਵੰਜਾਂ ਸਾਲਾਂ ਦੇ ਜੀਵਨ ਕਾਲ ਵਿਚ ਇਮਾਰਤਸਾਜੀ ਦੇ ਨਿਵੇਕਲੇ ਨਮੂੰਨੇ ਘੜਨ ਕਰਕੇ ਪੂਰੀ ਦੁਨੀਆਂ ਵਿਚ ਆਪਣਾ ਲੋਹਾ ਮੰਨਵਾਇਆ ਹੈ | ਡਾ. ਚਾਹਲ ਨੇ ਕਿਹਾ ਕਿ ਪੰਜਾਬ ਵਿਚ ਭਾਈ ਰਾਮ ਸਿੰਘ ਦੇ ਜੀਵਨ ਨੂੰ ਪੇਸ਼ ਕਰਦੀ ਇਸ ਪੁਸਤਕ ਦੀ ਪ੍ਰਕਾਸ਼ਨਾ ਉਨ੍ਹਾਂ ਦੇ ਮੁੜ ਆਪਣੇ ਘਰ ਵਾਪਸ ਆਉਣ ਦਾ ਸ਼ੁਭ ਸ਼ਗਨ ਹੈ | ਇਸ ਮੌਕੇ ਪਿ੍ੰ: ਡਾ. ਰੰਧਾਵਾ ਨੇ ਇਤਿਹਾਸਕ ਖਾਲਸਾ ਕਾਲਜ ਦੀ ਇਮਾਰਤ ਦੀ ਕਲਾ ਦੀ ਵਿਲੱਖਤਾ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ ਪੇਸ਼ ਕਰਦਿਆਂ ਪੁਸਤਕ ਦੇ ਪ੍ਰਕਾਸ਼ਕਾਂ ਅਤੇ ਲੇਖਕਾਂ ਨੂੰ ਵਧਾਈ ਦਿੱਤੀ | ਪ੍ਰਸਿੱਧ ਆਰਟਿਸਟ ਸੰਦੀਪ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ, ਜਦੋਂਕਿ ਮੰਚ ਸੰਚਾਲਨ ਪੰਜਾਬੀ ਵਿਭਾਗ ਅਧਿਐਨ ਦੇ ਮੁਖੀ ਡਾ. ਪਰਮਿੰਦਰ ਸਿੰਘ ਦੁਆਰਾ ਨਿਭਾਇਆ ਗਿਆ | ਇਸ ਸਮਾਗਮ ਵਿਚ ਿ੍ਪੰ: ਡਾ: ਇੰਦਰਜੀਤ ਸਿੰਘ ਗੋਗੋਆਣੀ, ਡਾ: ਹੀਰਾ ਸਿੰਘ, ਧਰਮਿੰਦਰ ਸਿੰਘ ਰਟੌਲ ਤੇ ਭੁਪਿੰਦਰ ਸਿੰਘ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਵਿਦਿਆਰਥੀ ਦੇ ਸਾਹਿਤਕਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰ ਨੂੰ ਅੱਗ ਲਾ ਕੇ ਬਜ਼ੁਰਗ ਨੂੰ ਜ਼ਿੰਦਾ ਸਾੜਨ ਦੇ 3 ਹਫਤਿਆਂ ਬਾਅਦ 2 ਮੁਲਜ਼ਮ ਕਾਬੂ ਅਗਲੀ ਖ਼ਬਰ ਭਵਨਜ਼ ਵਲੋਂ 16 ਲੋੜਵੰਦ ਧੀਆਂ ਦੇ ਵਿਆਹ ਕਰਵਾਏ
Ad Position 24