ਅੰਮਿ੍ਤਸਰ, 21 ਅਪ੍ਰੈਲ (ਰੇਸ਼ਮ ਸਿੰਘ)-ਘਰ ਨੂੰ ਅੱਗ ਲਾ ਕੇ ਇਕ ਬਜ਼ੁਰਗ ਨੂੰ ਜਿੰਦਾ ਸਾੜਨ ਦੇ ਮਾਮਲੇ ਦੇ ਕਰੀਬ ਤਿੰਨ ਹਫਤਿਆਂ ਬਾਅਦ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਜਦੋਂ ਕਿ ਬਾਕੀਆਂ ਦੀ ਗਿ੍ਫਤਾਰੀ ਲਈ ਹਾਲੇ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਇਹ ਘਟਨਾ ਬੀਤੇ 30 ਮਾਰਚ ਦੀ ਹੈ ਜਦੋਂ ਕਿ ਥਾਣਾ ਸਦਰ ਦੇ ਖੇਤਰ 88 ਫੁੱਟ ਰੋਡ 'ਤੇ ਪੈਂਦੇ ਇਲਾਕੇ ਸ੍ਰੀ ਰਾਮ ਐਵੀਨਿਊ ਦੀ ਹੈ ਜਦੋਂ ਕਿ ਪੁਰਾਣੀ ਰੰਜਿਸ਼ ਕਾਰਨ ਘਰ ਨੂੰ ਅੱਗ ਲਾ ਦਿੱਤੀ ਗਈ ਸੀ ਤੇ ਘਰ ਦੇ ਅੰਦਰ ਬਜ਼ੁਰਗ ਜਸਵਿੰਦਰ ਸਿੰਘ ਦੀ ਸੜਨ ਕਾਰਨ ਮੌਤ ਹੋ ਗਈ ਸੀ | ਮਿ੍ਤਕਾ ਦੀ ਪਤਨੀ ਨੇ ਪੁਲਿਸ ਨੂੰ ਦਸਿਆ ਕਿ ਉਸ ਦੇ ਪਤੀ ਦੀ ਕੁੱਟਮਾਰ ਕਰਕੇ ਘਰ ਦੇ ਅੰਦਰ ਬੰਦ ਕਰਕੇ ਘਰ ਨੂੰ ਅੱਗ ਲਾ ਦਿੱਤੀ ਸੀ ਤੇ ਅੰਦਰ ਹੀ ਸੜਨ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ | ਏ.ਸੀ.ਪੀ. ਉਤਰੀ ਗਗਨਦੀਪ ਸਿੰਘ ਨੇ ਦਸਿਆ ਕਿ ਇਸ ਮਾਮਲੇ 'ਚ ਲਵਜੀਤ ਸਿੰਘ ਉਰਫ ਲਵ ਵਾਸੀ ਸ੍ਰੀਰਾਮ ਐਵੀਨਿਊ ਤੇ ਹਰਦੇਵ ਸਿੰਘ ਵਾਸੀ ਤਰਨ ਤਾਰਨ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਬਾਕੀਆਂ ਨੂੰ ਵੀ ਜਲਦ ਹੀ ਗਿ੍ਫਤਾਰ ਕਰ ਲਿਆ ਜਾਵੇਗਾ |