11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 22-04-2026
ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਪੰਜਾਬ ਸਿੱਖ ਗੇਮਜ਼ ਐਸੋਸੀਏਸ਼ਨ' ਵਲੋਂ ਕਰਵਾਈ ਗਈ ਪਹਿਲੀ ਇੰਟਰ ਸਕੂਲ ਟੱਗ ਆਫ ਵਾਰ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਤੇਜਿੰਦਰ ਕੌਰ ਮਲਹੋਤਰਾ ਨੇ ਦੱਸਿਆ ਕਿ ਵਿਵੇਕ ਪਬਲਿਕ ਸਕੂਲ ਵਿਖੇ ਗਈ ਚੈਂਪੀਅਨਸ਼ਿਪ 'ਚ ਸਕੂਲ ਦੀ ਲੜਕਿਆਂ ਦੀ ਅੰਡਰ-14 ਟੀਮ ਨੇ ਤੀਜਾ ਸਥਾਨ ਅਤੇ ਅੰਡਰ-17 ਟੀਮ ਨੇ ਵੀ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਨੂੰ ਪਿ੍ੰਸੀਪਲ ਤੇਜਿੰਦਰ ਕੌਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਅਰਵਿੰਦਰ ਸਿੰਘ ਚਮਕ ਨੇ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਾਈਸ ਪਿ੍ੰ: ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੰਡੀਆਂ 'ਚ ਮਚੀ ਹਾਹਾਕਾਰ, ਬੋਰੀਆਂ ਦੇ ਲੱਗੇ ਅੰਬਾਰ <br/> ਅਗਲੀ ਖ਼ਬਰ ਘਰ ਨੂੰ ਅੱਗ ਲਾ ਕੇ ਬਜ਼ੁਰਗ ਨੂੰ ਜ਼ਿੰਦਾ ਸਾੜਨ ਦੇ 3 ਹਫਤਿਆਂ ਬਾਅਦ 2 ਮੁਲਜ਼ਮ ਕਾਬੂ
Ad Position 24