11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਲੋਕ ਭਲਾਈ ਮੰਚ ਪੰਜਾਬ ਦੇ ਵਫ਼ਦ ਨੇ ਮੇਅਰ ਜਤਿੰਦਰ ਸਿੰਘ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 22-04-2026
ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਭਲਾਈ ਮੰਚ ਪੰਜਾਬ ਦਾ ਇਕ ਵਫ਼ਦ ਬਲਬੀਰ ਸਿੰਘ ਝਾਮਕਾ ਦੀ ਅਗਵਾਈ ਹੇਠ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮਿਲਿਆ, ਜਿਸ 'ਚ ਸਰਦੂਲ ਸਿੰਘ ਢਪੱਈ, ਸਤਪਾਲ ਸਿੰਘ ਗਿੱਲ, ਜੀਤ ਰਾਮ, ਕਿਰਪਾਲ ਸਿੰਘ, ਬਲਦੇਵ ਸਿੰਘ ਤੇ ਅਮਰੀਕ ਸਿੰਘ ਹਾਜ਼ਰ ਸਨ | ਇਸ ਦੌਰਾਨ 'ਚ ਢਪਈ ਫਾਟਕ ਤੋਂ ਲੈ ਕੇ ਗੁਰਦੁਆਰਾ ਬੋਹੜੀ ਸਾਹਿਬ ਤੱਕ ਬੇਹੱਦ ਖਸਤਾ ਹਾਲਤ ਵਿਚ ਹੋਈ ਸੜਕ ਦੇ ਸੰਬੰਧ ਦਿੱਤੇ ਗਏ ਮੰਗ ਪੱਤਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਬੀਰ ਸਿੰਘ ਝਾਮਕਾ ਨੇ ਦੱਸਿਆ ਕਿ ਬੇਨਤੀ ਪੱਤਰ 'ਤੇ ਮੰਚ ਦੇ ਅਹੁਦੇਦਾਰਾਂ ਸਮੇਤ 250 ਦੇ ਕਰੀਬ ਦਸਤਖ਼ਤ ਹਨ, ਤਾਂ ਜੋ ਲੋਕਾਂ ਦੀ ਵੱਡੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਮੰਚ ਦੇ ਆਗੂ ਤੇ ਇਸ ਇਲਾਕੇ ਦੇ ਜ਼ਿੰਮੇਵਾਰ ਪਤਵੰਤੇ ਆਸ ਕਰਦੇ ਹਨ ਕਿ ਸਰਕਾਰ ਤੇ ਪ੍ਰਸ਼ਾਸਨ ਪਹਿਲ ਦੇ ਆਧਾਰ 'ਤੇ ਲੋਕਾਂ ਦੀ ਇਹ ਸਮੱਸਿਆ ਹੱਲ ਕਰੇ |

Ad Position 22
No active advertisement
ਪਿਛਲੀ ਖ਼ਬਰ ਜੇ.ਈ.ਈ. ਮੇਨਜ਼ ਨਤੀਜੇ 'ਚ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਗਰਲਜ਼ ਸਕੂਲ ਵਿਖੇ +2 ਦੀਆਂ ਵਿਦਿਆਰਥਣਾਂ ਦਾ ਵਿਦਾਇਗੀ ਸਮਾਗਮ <br/>
Ad Position 24