ਅੰਮਿ੍ਤਸਰ, 21 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਗਰਮੀ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ, ਤਾਪਮਾਨ 'ਚ ਲਗਾਤਾਰ ਗਿਰਾਵਟ ਆ ਰਹੀ ਹੈ | ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਬਠਿੰਡਾ ਅਤੇ ਫਰੀਦਕੋਟ ਸਭ ਤੋਂ ਗਰਮ ਰਹੇ | ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਕ ਦਿਨ ਪਹਿਲਾਂ ਨਾਲੋਂ 0.6 ਅਤੇ 0.7 ਡਿਗਰੀ ਵੱਧ ਸੀ | ਅਗਲੇ 24 ਦਿਨਾਂ ਵਿਚ ਗਰਮੀ ਦਾ ਪ੍ਰਭਾਵ ਇਸੇ ਤਰ੍ਹਾਂ ਬਣੇ ਰਹਿਣ ਦੀ ਸੰਭਾਵਨਾ ਹੈ | 26 ਤੇ 27 ਅਪ੍ਰੈਲ ਦੇ ਦਿਨ ਪੰਜਾਬ ਦੇ ਕੁਝ ਇਲਾਕਿਆਂ 'ਚ ਗਰਮੀ ਤੋਂ ਰਾਹਤ ਭਰੇ ਹੋ ਸਕਦੇ ਹਨ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ 'ਚ ਬਠਿੰਡਾ ਤੇ ਫਰੀਦਕੋਟ ਸਭ ਤੋਂ ਗਰਮ ਇਲਾਕੇ ਰਹੇ | ਇਸੇ ਤਰ੍ਹਾਂ ਪਟਿਆਲਾ 'ਚ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ, ਰੂਪ ਨਗਰ 'ਚ 39.2 ਡਿਗਰੀ ਸੈਲਸੀਅਸ, ਲੁਧਿਆਣਾ 'ਚ 39 ਡਿਗਰੀ ਸੈਲਸੀਅਸ, ਅੰਮਿ੍ਤਸਰ ਤੇ ਪਠਾਨਕੋਟ 'ਚ 37.6 ਡਿਗਰੀ ਸੈਲਸੀਅਸ, ਗੁਰਦਾਸਪੁਰ, ਫਾਜ਼ਿਲਕਾ 'ਚ 37.5 ਡਿਗਰੀ ਸੈਲਸੀਅਸ ਤੱਕ ਵੱੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ | ਅਗਲੇ ਦਿਨਾਂ 24 ਅਪ੍ਰੈਲ ਤੱਕ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ 'ਚ ਗਰਮੀ ਦਾ ਪ੍ਰਭਾਵ ਇਸੇ ਤਰ੍ਹਾਂ ਬਣੇ ਰਹਿਣ ਦੀ ਸੰਭਾਵਨਾ ਹੈ | 26 ਤੇ 27 ਅਪ੍ਰੈਲ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਵਿਚ ਕੁਝ ਬਦਲਵਾਹੀ ਹੋਣ ਨਾਲ ਤਬਦੀਲੀ ਆ ਸਕਦੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ |