ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 'ਟਰਾਈ ਫੈਸਟ 2026' ਉਤਸ਼ਾਹ ਨਾਲ ਮਨਾਇਆ | ਸਮਾਗਮ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਥ ਵੈਲਫੇਅਰ ਵਿਭਾਗ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਆਗਾਜ਼ 'ਤੇ ਕਾਲਜ ਦੇ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਕਾਲਜ ਪਹੁੰਚਣ 'ਤੇ ਧੰਨਵਾਦ ਪ੍ਰਗਟਾਇਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ 'ਚ ਲੋਕ ਗੀਤ, ਸੋਲੋ ਡਾਂਸ, ਗਿੱਧਾ ਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਇਕ ਵਿਸ਼ੇਸ਼ ਨਾਟਕ ਰਾਹੀਂ ਕਿਸਾਨਾਂ ਦੀ ਜ਼ਿੰਦਗੀ 'ਚ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਬੜੀ ਸੰਜੀਦਗੀ ਨਾਲ ਪੇਸ਼ ਕੀਤਾ | ਇਸ ਤੋਂ ਇਲਾਵਾ ਕੰਪਿਊਟਰ, ਕਮਰਸ ਤੇ ਸੋਸ਼ਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਕੀਤੀ ਗਈ ਰੈਂਪ ਵਾਕ ਖਿੱਚ ਦਾ ਕੇਂਦਰ ਰਹੀ | ਇਸ ਮੌਕੇ ਮਿਊਜ਼ਿਕ ਵਿਭਾਗ ਨੇ ਤੰਤੀ ਸਾਜਾਂ ਦੀ ਪ੍ਰਦਰਸ਼ਨੀ, ਧਰਮ ਅਧਿਐਨ ਵਿਭਾਗ ਨੇ ਪਿੰਗਲਵਾੜਾ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ, ਸੋਸ਼ਲ ਸਾਇੰਸ ਵਿਭਾਗ ਨੇ ਇਤਿਹਾਸ ਨਾਲ ਸੰਬੰਧਤ ਮਾਡਲ, ਫੈਸ਼ਨ ਡਿਜ਼ਾਈਨ ਵਿਭਾਗ ਨੇ ਪੁਰਾਤਨ ਵਸਤਾਂ ਤੇ ਵਿਦਿਆਰਥੀਆਂ ਦੁਆਰਾ ਡਿਜ਼ਾਈਨ ਤਿਆਰ ਕੀਤੇ | ਇਸ ਮੌਕੇ ਡਾ. ਅਮਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੀ ਪ੍ਰਤਿਭਾ ਤੇ ਪੇਸ਼ਕਾਰੀਆਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ | ਉਨ੍ਹਾਂ ਕਿਹਾ ਕਿ ਅਜਿਹੇ ਫੈਸਟੀਵਲ ਵਿਦਿਆਰਥੀਆਂ ਦੇ ਅੰਦਰੂਨੀ ਗੁਣਾਂ ਨੂੰ ਨਿਖਾਰਨ ਤੇ ਉਨ੍ਹਾਂ ਦੀ ਸ਼ਖਸੀਅਤ ਉਸਾਰੀ ਲਈ ਮਦਦਗਾਰ ਸਾਬਤ ਹੁੰਦੇ ਹਨ | ਅੰਤ 'ਚ ਪਿ੍ੰਸੀਪਲ ਤੇ ਸਟਾਫ਼ ਵਲੋਂ ਡਾ. ਅਮਨਦੀਪ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਡਾ. ਗੁਰਹੰਸ ਸਿੰਘ ਨੇ ਨਿਭਾਈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ 'ਚ ਵਿਦਿਆਰਥੀ ਮੌਜੂਦ ਸਨ |