11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-04-2026
ਅੰਮਿ੍ਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਸੂਬਾਈ ਕਨਵੀਨਰ ਬਾਜ ਸਿੰਘ ਖਹਿਰਾ ਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਅਗਵਾਈ 'ਚ ਕੰਪਨੀ ਬਾਗ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਕਨਵੀਨਰਜ਼ ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵਸਥੀ, ਸੁਖਦੇਵ ਸਿੰਘ ਪੰਨੂ, ਬੋਬਿੰਦਰ ਸਿੰਘ, ਸੁਖਦੇਵ ਰਾਜ ਕਾਲੀਆ, ਅਜੈ ਸਨੋਤਰਾ, ਕੰਵਲਜੀਤ ਸਿੰਘ, ਸੁੱਖਾ ਸਿੰਘ ਵਲਟੋਹਾ, ਦਵਿੰਦਰ ਸਿੰਘ, ਨਰਿੰਦਰ ਬੱਲ, ਬਲਬੀਰ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਕੁਮਾਰ, ਗੁਰਬਿੰਦਰ ਸਿੰਘ ਖਹਿਰਾ, ਹਰਮਨਦੀਪ ਭੰਗਾਲੀ ਆਦਿ ਨੇ ਸਰਕਾਰ ਦੀਆਂ ਨੀਤੀਆਂ ਅਤੇ ਕੀਤੇ ਜਾ ਰਹੇ ਸੰਘਰਸ਼ਾਂ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ | ਮੀਟਿੰਗ 'ਚ ਪਹਿਲੀ ਮਈ ਮਜ਼ਦੂਰ ਦਿਵਸ ਨੂੰ ਕੇਂਦਰ ਅਤੇ ਰਾਜ ਸਰਕਾਰ ਵਿਰੋਧੀ ਦਿਵਸ ਦੇ ਤੌਰ 'ਤੇ ਕੰਪਨੀ ਬਾਗ 'ਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ 17 ਮਈ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ 'ਚ ਸੂਬਾ ਪੱਧਰ 'ਤੇ ਜਥੇਬੰਦੀਆਂ ਨੂੰ ਲਗਾਏ ਕੋਟੇ ਅਨੁਸਾਰ ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਫਰੰਟ ਤੋਂ ਬਾਹਰ ਰਹਿ ਗਈਆਂ ਜਥੇਬੰਦੀਆਂ ਨੂੰ ਵੀ ਸ਼ਾਮਿਲ ਕਰਕੇ ਫਰੰਟ ਨੂੰ ਹੋਰ ਵੀ ਮਜਬੂਤ ਕੀਤਾ ਜਾਵੇ | ਇਸ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ 17 ਮਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਵਿਚ ਜੋ ਅਗਲੇ ਸੰਘਰਸ਼ ਦਾ ਐਲਾਨ ਹੋਵੇਗਾ ਅੰਮਿ੍ਤਸਰ ਜ਼ਿਲ੍ਹਾ ਉਸਨੂੰ ਵੀ ਵੱਡੀ ਪੱਧਰ ਵਿਚ ਲਾਗੂ ਕਰੇਗਾ | ਇਸ ਮੌਕੇ ਸਵਿੰਦਰ ਸਿੰਘ ਭੱਟੀ, ਕਰਮਜੀਤ ਸਿੰਘ ਕੇਪੀ, ਕਰਤਾਰ ਸਿੰਘ ਐੱਮ. ਏ., ਜਸਵੰਤ ਰਾਏ, ਚਰਨ ਸਿੰਘ ਸੰਧੂ, ਹੀਰਾ ਸਿੰਘ ਭੱਟੀ, ਜੋਗਿੰਦਰ ਸਿੰਘ, ਵਰਿੰਦਰ ਕੁਮਾਰ, ਗੁਰਵੰਤ ਸਿੰਘ, ਸਕੱਤਰ ਸਿੰਘ ਮਾਹਲ, ਰਣਜੀਤ ਸਿੰਘ, ਬਲਜਿੰਦਰ ਸਿੰਘ, ਸੁਖਜਿੰਦਰ ਸਿੰਘ, ਕਮਲ ਕਨੋਜੀਆ, ਗੌਰਵ ਸ਼ਰਮਾ, ਹਰਜੀਤ ਸਿੰਘ ਔਲਖ, ਰਜਿੰਦਰ ਸਿੰਘ, ਨਵਦੀਪ ਸਿੰਘ, ਸ਼ਾਮ ਸੁੰਦਰ ਸ਼ਰਮਾ, ਅਮਰੀਕ ਸਿੰਘ ਤੇ ਹਰਪਾਲ ਸਿੰਘ ਆਦਿ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਵਜ਼ੀਰ ਭੱੁਲਰ ਤੇ ਕੋਟ ਮਹਿਤਾਬ ਤੋਂ ਕਈ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜਿਆ <br/> ਅਗਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ 'ਟਰਾਈ ਫੈਸਟ 2026' ਕਰਵਾਇਆ <br/>
Ad Position 24