11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਜਾਬ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਿਰੁੱਧ ਨਾਜਾਇਜ਼ ਸਾਜਿਸ਼ਾਂ ਘੜ ਰਹੀ-ਦਲਜੀਤ ਮਿਆਦੀਆਂ <br/>

Ad Position 21
No active advertisement
ਅਜੀਤ ਡੈਸਕ 22-04-2026
ਓਠੀਆਂ, 21 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਸ ਤਰ੍ਹਾਂ ਆਪਣੀ ਹੋਂਦ ਬਚਾਉਣ ਲਈ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਿਰੁੱਧ ਲਗਾਤਾਰ ਸਾਜਿਸ਼ਾਂ ਦਾ ਜਾਲ ਬੁਣ ਰਹੀ ਹੈ ਪਰ ਉਸ ਨਾਲ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਦਿਨੋ ਦਿਨ ਚੜਤ ਹੋ ਰਹੀ ਹੈ | ਲੋਕ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪੰਜਾਬ 'ਚ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਰੂਪ ਵਿਚ ਆਪਣਾ ਨਵਾਂ ਮੁੱਖ ਮੰਤਰੀ ਚੁਣਨਗੇ | ਇਹ ਪ੍ਰਗਟਾਵਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਆਪਣੇ ਵਿਚਾਰਾਂ ਦੌਰਾਨ ਕੀਤਾ | ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਐੱਨ. ਐੱਸ. ਏ. ਖਤਮ ਹੋਣ ਦੇ ਬਾਵਜੂਦ ਵੀ ਸਰਕਾਰ ਉਨ੍ਹਾਂ ਵਿਰੁੱਧ ਝੂਠੇ ਕੇਸ ਦਾਇਰ ਕਰ ਰਹੀ ਹੈ ਜੋ ਕਿ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਆਵਾਜ਼ ਨੂੰ ਦਬਾ ਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਰੱਖਿਆ ਜਾਵੇ ਪਰ ਪੰਜਾਬ ਦੇ ਲੋਕ ਇਸ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ |

Ad Position 22
No active advertisement
ਪਿਛਲੀ ਖ਼ਬਰ 8 ਗ੍ਰਾਮ ਅਤੇ 4 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਪਿੰਡ ਵਜ਼ੀਰ ਭੱੁਲਰ ਤੇ ਕੋਟ ਮਹਿਤਾਬ ਤੋਂ ਕਈ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜਿਆ <br/>
Ad Position 24