ਬਾਬਾ ਬਕਾਲਾ ਸਾਹਿਬ, 21 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੀ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਦੋ ਵੱਖ-ਵੱਖ ਕੇਸਾਂ ਵਿਚ 8 ਗ੍ਰਾਮ ਅਤੇ 4 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਬਾਬਾ ਬਕਾਲਾ ਸਾਹਿਬ ਪੁਲਿਸ, ਗਸ਼ਤ ਦੌਰਾਨ ਬਾਬਾ ਬਕਾਲਾ ਸਾਹਿਬ ਤੋਂ ਧਿਆਨਪੁਰ ਸਾਈਡ ਨੂੰ ਜਾ ਰਹੇ ਸੀ ਕਿ ਜਦ ਪੁਲਿਸ ਪਾਰਟੀ ਬਾਬਾ ਬਕਾਲਾ ਸਾਹਿਬ ਤੋਂ ਥੋੜ੍ਹੀ ਅੱਗੇ ਸਮਸ਼ਾਨ ਘਾਟ ਪਾਸ ਪੁੱਜੀ ਤਾਂ ਇਕ ਮੋਨਾ ਨੌਜਵਾਨ ਪੁੱਲ ਦੇ ਥੱਲੇ ਇਕ ਸਾਈਡ 'ਤੇ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਕੇ ਪਿੱਛੇ ਨੂੰ ਮੁੜਣ ਲੱਗਾ ਜਿਸ ਨੂੰ ਕਾਬੂ ਕਰਕੇ 08 ਗ੍ਰਾਮ ਹੈਰੋਇਨ ਅਤੇ 550 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ | ਦੋਸ਼ੀ ਸਿਕੰਦਰ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਸਾਹਿਬ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭੀ ਗਈ ਹੈ | ਇਵੇਂ ਹੀ ਥਾਣਾ ਖਿਲਚੀਆਂ ਦੀ ਪੁਲਿਸ, ਦੌਰਾਨੇ ਗਸ਼ਤ ਪੁੱਲ ਡਰੇਨ ਸੁਧਾਰ ਰਾਜਪੂਤਾਂ ਪੁੱਜੇ ਤਾਂ ਪਿੰਡ ਸੁਧਾਰ ਰਾਜਪੂਤਾਂ ਦੀ ਤਰਫੋਂ ਆਉਂਦੇ ਵਿਅਕਤੀ ਹਰਜਿੰਦਰ ਸਿੰਘ ਜਿੰਦਾ ਵਾਸੀ ਵਡਾਲਾ ਕਲਾਂ ਨੂੰ ਸਮੇਤ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭੀ ਹੈ |